ਲੰਬੀ ਦੇ ਪਿੰਡ ਤੱਪਾ-ਖੇੜਾ ਦੇ ਸਕੂਲ ਦੀਆਂ ਵਿਦਿਆਰਥਣਾਂ ਨੇ ਕਬੱਡੀ ਅਤੇ ਖੋ-ਖੋ ਵਿੱਚ ਮਾਰੀਆਂ ਮੱਲਾਂ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਗਰਮ ਰੁੱਤ ਜੋਨ ਪੱਧਰ ਦੇ ਮੁਕਾਬਲੇ ਸ਼ੁਰੂ ਕੀਤੇ ਗਏ। ਜਿਸ ਵਿੱਚ ਸਰਕਾਰੀ ਹਾਈ ਸਕੂਲ ਪਿੰਡ ਤੱਪਾ ਖੇੜਾ ਦੀਆਂ ਕੁੜੀਆਂ ਨੇ ਸਰਕਲ ਕਬੱਡੀ ਅੰਡਰ-14 ਸਾਲ ਵਰਗ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਖੋ-ਖੋ ਅੰਡਰ- 14 ਸਾਲ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਗਰਮ ਰੁੱਤ ਜੋਨ ਪੱਧਰ ਦੇ ਮੁਕਾਬਲੇ ਸ਼ੁਰੂ ਕੀਤੇ ਗਏ। ਜਿਸ ਵਿੱਚ ਸਰਕਾਰੀ ਹਾਈ ਸਕੂਲ ਪਿੰਡ ਤੱਪਾ ਖੇੜਾ ਦੀਆਂ ਕੁੜੀਆਂ ਨੇ ਸਰਕਲ ਕਬੱਡੀ ਅੰਡਰ-14 ਸਾਲ ਵਰਗ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਖੋ-ਖੋ ਅੰਡਰ- 14 ਸਾਲ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ। ਹੁਣ ਸਰਕਲ ਕਬੱਡੀ ਕੁੜੀਆਂ ਜਿਲ੍ਹਾ ਪੱਧਰ ਤੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਗੀਆਂ।
ਸਕੂਲ ਦੇ ਡੀ.ਪੀ.ਈ ਮੈਡਮ ਗੁਰਪ੍ਰੀਤ ਕੌਰ ਅਤੇ ਗੁਰਸੇਵਕ ਸਿੰਘ ਕੰਪਿਊਟਰ ਅਧਿਆਪਕ ਨੇ ਖਿਡਾਰੀਆਂ ਨੂੰ ਮਿਹਨਤ ਕਰਵਾਈ। ਇਸ ਮੌਕੇ ਸਕੂਲ ਇੰਚਾਰਜ ਹਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਇਸੇ ਤਰ੍ਹਾਂ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Author : Malout Live