ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਡਾਕੂਮੈਂਟਰੀ ਵੈਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਖਿੜਕੀਆਂਵਾਲਾ ਅਤੇ ਭੁੱਟੀਵਾਲਾ ਵਿਖੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੇ ਆਧਾਰਿਤ ਸਿੱਖਿਆਵਾਂ ਸੰਬੰਧੀ ਜਾਣੂੰ ਕਰਵਾਇਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਡਾਕੂਮੈਂਟਰੀ ਵੈਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਖਿੜਕੀਆਂਵਾਲਾ ਅਤੇ ਭੁੱਟੀਵਾਲਾ ਵਿਖੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੇ ਆਧਾਰਿਤ ਸਿੱਖਿਆਵਾਂ ਸੰਬੰਧੀ ਜਾਣੂੰ ਕਰਵਾਇਆ।
ਇਸ ਮੌਕੇ ਤੇ ਸੰਬੰਧਿਤ ਪਿੰਡਾਂ ਦੀਆਂ ਸੰਗਤਾਂ ਨੇ ਗੁਰੂ ਜੀ ਦੀ ਜੀਵਨੀ ਤੇ ਆਧਾਰਿਤ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਹੀ ਉਤਸ਼ਾਹ ਨਾਲ ਵੇਖਿਆ ਅਤੇ ਗੁਰੂ ਜੀ ਵੱਲੋਂ ਦਿਖਾਏ ਗਏ ਸੱਚੇ ਮਾਰਗ ਤੇ ਚਲਣ ਦਾ ਪ੍ਰਣ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
Author : Malout Live



