ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ‘CASO’ ਪ੍ਰੋਗਰਾਮ ਤਹਿਤ ਚਲਾਇਆ ਗਿਆ ਸਰਚ ਅਭਿਆਨ
‘CASO’ ਪ੍ਰੋਗਰਾਮ ਤਹਿਤ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਬਣਾ ਕੇ ਜਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵੱਲੋਂ 600 ਨਸ਼ੀਲੀਆਂ ਗੋਲੀਆਂ, 09 ਬੋਤਲਾਂ ਨਜਾਇਜ਼ ਸ਼ਰਾਬ, 3 ਕਿੱਲੋ 500 ਗ੍ਰਾਮ ਚੂਰਾ ਪੋਸਤ ਸਮੇਤ 05 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਸੂਬੇ ਅੰਦਰ ‘CASO’ ਪ੍ਰੋਗਰਾਮ ਚਲਾਇਆ ਗਿਆ। ਇਸੇ ਤਹਿਤ ਸ਼੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਜੀ ਟੈਕਨੀਕਲ ਸਰਵਿਸਿਜ਼ ਪੰਜਾਬ (TSS) ਅਤੇ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ‘CASO’ ਪ੍ਰੋਗਰਾਮ ਤਹਿਤ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਬਣਾ ਕੇ ਜਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਆਪਰੇਸ਼ਨ ਚਲਾਇਆ ਗਿਆ।
ਇਸ ਦੌਰਾਨ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਐੱਸ.ਪੀ (ਐੱਚ), ਸ. ਮਨਵਿੰਦਰਬੀਰ ਸਿੰਘ ਐੱਸ.ਪੀ (ਪੀ.ਬੀ.ਆਈ), ਸ. ਸਤਨਾਮ ਸਿੰਘ ਡੀ.ਐੱਸ.ਪੀ (ਸ਼੍ਰੀ ਮੁਕਤਸਰ ਸਾਹਿਬ), ਸ. ਜਸਪਾਲ ਸਿੰਘ ਡੀ.ਐੱਸ.ਪੀ (ਲੰਬੀ), ਸ. ਅਵਤਾਰ ਸਿੰਘ ਡੀ.ਐੱਸ.ਪੀ (ਗਿੱਦੜਬਾਹਾ), ਸ. ਇਕਬਾਲ ਸਿੰਘ ਡੀ.ਐੱਸ.ਪੀ (ਮਲੋਟ), ਸ਼੍ਰੀ ਅਮਨਦੀਪ ਸਿੰਘ ਡੀ.ਐੱਸ.ਪੀ (ਐੱਚ), ਸਮੂਹ ਮੁੱਖ ਅਫ਼ਸਰ ਥਾਣਾ, ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਇਸ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇੰਟਰ ਸਟੇਟ ਅਤੇ ਇੰਟਰ ਡਿਸਟਕਿਟ ਕੁੱਲ 15 ਨਾਕੇ ਲਗਾ ਕੇ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ 600 ਨਸ਼ੀਲੀਆਂ ਗੋਲੀਆਂ, 09 ਬੋਤਲਾਂ ਨਜਾਇਜ਼ ਸ਼ਰਾਬ, 3 ਕਿੱਲੋ 500 ਗ੍ਰਾਮ ਚੂਰਾ ਪੋਸਤ ਸਮੇਤ 05 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ।
Author : Malout Live