ਆਪਰੇਸ਼ਨ ਸੀਲ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਤੇ ਚਲਾਇਆ ਗਿਆ ਸਰਚ ਅਭਿਆਨ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਤਹਿਤ ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੀ ਅਗਵਾਈ ਹੇਠ ਆਪਰੇਸ਼ਨ ਸੀਲ ਚਲਾਇਆ ਗਿਆ। ਇਸ ਅਭਿਆਨ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਦੇ ਨਾਲ ਲੱਗਦੀਆਂ ਸਰਹੱਦਾਂ ਤੇ ਦੋਨੋਂ ਸੂਬਿਆਂ ਦੀ ਪੁਲਿਸ ਨਾਲ ਸਾਂਝੇ ਤੌਰ 'ਤੇ ਨਾਕਾਬੰਦੀ ਕਰਕੇ ਵਿਸ਼ਾਲ ਸਰਚ ਆਪਰੇਸ਼ਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਤਹਿਤ ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੀ ਅਗਵਾਈ ਹੇਠ ਆਪਰੇਸ਼ਨ ਸੀਲ ਚਲਾਇਆ ਗਿਆ। ਇਸ ਅਭਿਆਨ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਦੇ ਨਾਲ ਲੱਗਦੀਆਂ ਸਰਹੱਦਾਂ ਤੇ ਦੋਨੋਂ ਸੂਬਿਆਂ ਦੀ ਪੁਲਿਸ ਨਾਲ ਸਾਂਝੇ ਤੌਰ 'ਤੇ ਨਾਕਾਬੰਦੀ ਕਰਕੇ ਵਿਸ਼ਾਲ ਸਰਚ ਆਪਰੇਸ਼ਨ ਕੀਤਾ ਗਿਆ। ਇਸ ਦੌਰਾਨ SP (D) ਸ਼੍ਰੀ ਮਨਮੀਤ ਸਿੰਘ ਢਿੱਲੋਂ, DSP ਲੰਬੀ ਸ਼੍ਰੀ ਜਸਪਾਲ ਸਿੰਘ, DSP (D) ਸ਼੍ਰੀ ਰਮਨਪ੍ਰੀਤ ਸਿੰਘ ਗਿੱਲ, SI ਕਰਮਜੀਤ ਕੌਰ (ਮੁੱਖ ਅਫ਼ਸਰ ਥਾਣਾ ਕਿੱਲਿਆਂਵਾਲੀ) ਅਤੇ ਕਰੀਬ 300 ਪੁਲਿਸ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।
ਇਸ ਦੌਰਾਨ 19 ਨਾਕੇ ਲਗਾਏ ਗਏ, ਜਿਨ੍ਹਾਂ ਵਿੱਚੋਂ 13 ਨਾਕੇ ਹਰਿਆਣਾ ਅਤੇ 6 ਨਾਕੇ ਰਾਜਸਥਾਨ ਦੀ ਸਰਹੱਦ 'ਤੇ ਲਗਾਏ ਗਏ। ਇਨ੍ਹਾਂ ਨਾਕਿਆਂ 'ਤੇ ਦੋਹਾਂ ਸੂਬਿਆਂ ਦੀ ਪੁਲਿਸ ਵੱਲੋਂ ਸਾਂਝੇ ਤਰੀਕੇ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਸਰਹੱਦਾਂ ਤੋਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ 'ਤੇ ਖ਼ਾਸ ਨਿਗਰਾਨੀ ਰੱਖੀ ਗਈ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਾਹਨ ਐਪ ਰਾਹੀਂ ਵਹੀਕਲਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਭਿਆਨਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕੋਲ ਨਸ਼ਿਆਂ ਜਾਂ ਗੈਰਕਾਨੂੰਨੀ ਗਤੀਵਿਧੀਆਂ ਸੰਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਹੈੱਲਪਲਾਈਨ 80543-70100 ਅਤੇ ਸੇਫ਼ ਪੰਜਾਬ ਹੈੱਲਪਲਾਇਨ 97791-00200 ਤੇ ਸੰਪਰਕ ਕਰ ਸਕਦੇ ਹਨ।
Author : Malout Live