ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਵਿਸ਼ੇਸ਼ ਅਚਾਨਕ ਸਰਚ ਅਭਿਆਨ ਚਲਾਇਆ ਗਿਆ। ਅਭਿਆਨ ਦੌਰਾਨ ਸਾਰੀਆਂ ਬੈਰਕਾਂ, ਵਾਰਡਾਂ, ਬਾਥਰੂਮਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਕੈਦੀਆਂ ਦੀ ਤਲਾਸ਼ੀ ਲਈ ਗਈ। ਸ਼ੱਕੀ ਤੱਤਾਂ ਨਾਲ ਪੁੱਛਗਿੱਛ ਕਰਕੇ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਇਕੱਤਰ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਦੇ ਵਾਰਮੁਹਿੰਮ ਤਹਿਤ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਵਿਸ਼ੇਸ਼ ਅਚਾਨਕ ਸਰਚ ਅਭਿਆਨ ਚਲਾਇਆ ਗਿਆ। ਐਸ.ਐਸ.ਪੀ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਦੀ ਨਿਗਰਾਨੀ ਹੇਠ ਕੀਤੀ ਗਈ ਇਸ ਕਾਰਵਾਈ ਦਾ ਉਦੇਸ਼ ਜੇਲ੍ਹ ਅੰਦਰ ਅਨੁਸ਼ਾਸਨ ਮਜ਼ਬੂਤ ਕਰਨਾ ਅਤੇ ਗੈਰਕਾਨੂੰਨੀ ਨੈਟਵਰਕਾਂ ਨੂੰ ਤੋੜਨਾ ਸੀ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐਸ.ਪੀ ਬਚਨ ਸਿੰਘ ਦੀ ਅਗਵਾਈ ਵਿੱਚ 80 ਤੋਂ ਵੱਧ ਪੁਲਿਸ ਕਰਮਚਾਰੀਆਂ ਨੇ ਹਿੱਸਾ ਲਿਆ।

ਅਭਿਆਨ ਦੌਰਾਨ ਸਾਰੀਆਂ ਬੈਰਕਾਂ, ਵਾਰਡਾਂ, ਬਾਥਰੂਮਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਕੈਦੀਆਂ ਦੀ ਤਲਾਸ਼ੀ ਲਈ ਗਈ। ਸ਼ੱਕੀ ਤੱਤਾਂ ਨਾਲ ਪੁੱਛਗਿੱਛ ਕਰਕੇ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਇਕੱਤਰ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਅੰਦਰ ਮੋਬਾਈਲ ਫੋਨ, ਨਸ਼ੇ ਜਾਂ ਹੋਰ ਗੈਰਕਾਨੂੰਨੀ ਸਮੱਗਰੀ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਨੇ ਇਹ ਵੀ ਕਿਹਾ ਕਿ ਅਜਿਹੇ ਸਰਚ ਅਭਿਆਨ ਅਗਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਐਸ.ਐਸ.ਪੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਅਮਨ-ਕਾਨੂੰਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Author : Malout Live