ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਧਾਰ ਘਰ (ਜੇਲ੍ਹ) ਅੰਦਰ ਚਲਾਇਆ ਸਰਚ ਅਭਿਆਨ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਧਾਰ ਘਰ (ਜੇਲ੍ਹ) ਅੰਦਰ ਇੱਕ ਵਿਸ਼ੇਸ਼, ਸੁਚਿੰਤਿਤ ਅਤੇ ਅਚਨਚੇਤ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਕਾਨੂੰਨੀ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ, ਗੈਰਕਾਨੂੰਨੀ ਸੰਪਰਕ ਮਾਧਿਅਮਾਂ 'ਤੇ ਪਾਬੰਦੀ ਲਗਾਉਣਾ ਅਤੇ ਅਪਰਾਧਿਕ ਤੱਤਾਂ ਵੱਲੋਂ ਚਲਾਏ ਜਾ ਰਹੇ ਕਿਸੇ ਵੀ ਗੁਪਤ ਨੈਟਵਰਕ ਨੂੰ ਤੋੜਨਾ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ 'ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਗੈਂਗਸਟਰਾਂ ਤੇ ਵਾਰ ਤਹਿਤ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਵੱਲੋਂ ਜ਼ਿਲ੍ਹੇ ਅੰਦਰ ਅਪਰਾਧਿਕ ਨੈਟਵਰਕਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਇਸੇ ਕੜੀ ਵਿੱਚ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਦੀ ਸਖ਼ਤ ਨਿਗਰਾਨੀ ਅਤੇ ਰਣਨੀਤਿਕ ਯੋਜਨਾ ਅਧੀਨ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਇੱਕ ਵਿਸ਼ੇਸ਼, ਸੁਚਿੰਤਿਤ ਅਤੇ ਅਚਨਚੇਤ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਕਾਨੂੰਨੀ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ, ਗੈਰਕਾਨੂੰਨੀ ਸੰਪਰਕ ਮਾਧਿਅਮਾਂ 'ਤੇ ਪਾਬੰਦੀ ਲਗਾਉਣਾ ਅਤੇ ਅਪਰਾਧਿਕ ਤੱਤਾਂ ਵੱਲੋਂ ਚਲਾਏ ਜਾ ਰਹੇ ਕਿਸੇ ਵੀ ਗੁਪਤ ਨੈਟਵਰਕ ਨੂੰ ਤੋੜਨਾ ਸੀ। ਇਹ ਅਭਿਆਨ ਜੇਲ੍ਹ ਸੁਪਰਡੈਂਟ ਸ਼੍ਰੀ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਨਾਲ ਡਿਪਟੀ ਸੁਪਰਡੈਂਟ ਸ਼੍ਰੀ ਪੁਨੀਤ ਗਰਗ ਅਤੇ ਡੀ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਬਚਨ ਸਿੰਘ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਗਿਆ।
ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਪਹਿਰੇਵਾਜ਼ੀ ਹੇਠ ਤਾਇਨਾਤ ਰਹੇ। ਪੂਰੇ ਅਭਿਆਨ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਮਜ਼ਬੂਤ ਘੇਰੇ ਤਹਿਤ ਹਰ ਪਹਲੂ 'ਤੇ ਨਿਗਰਾਨੀ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਸੁਰੱਖਿਆ ਵਿੱਚ ਕਮੀ ਨਾ ਰਹੇ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਜਿੱਥੇ ਲੋੜ ਸੀ, ਉੱਥੇ ਸੁਧਾਰਕ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਅਧਿਕਾਰੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਬਾਹਰੀ ਸੰਪਰਕ ਸਥਾਪਿਤ ਕਰਨ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਲ੍ਹਾਂ ਅੰਦਰ ਮੋਬਾਈਲ ਫੋਨ, ਸਿਮ ਕਾਰਡ, ਨਸ਼ੀਲੇ ਪਦਾਰਥ ਜਾਂ ਹੋਰ ਗੈਰਕਾਨੂੰਨੀ ਸਮੱਗਰੀ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਲਾਗੂ ਕੀਤਾ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋਹਰਾਇਆ ਕਿ ਗੈਂਗਸਟਰਾਂ ਦੇ ਵਾਰ ਮੁਹਿੰਮ ਤਹਿਤ ਅਚਾਨਕ ਤਲਾਸ਼ੀਆਂ, ਵਿਸ਼ੇਸ਼ ਸਰਚ ਅਭਿਆਨ ਅਤੇ ਸਖ਼ਤ ਨਿਗਰਾਨੀ ਪ੍ਰਕਿਰਿਆ ਅਗਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।
Author : Malout Live



