ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅਪ੍ਰੇਸ਼ਨ ਸੀਲ ਤਹਿਤ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ਤੇ ਚਲਾਇਆ ਗਿਆ ਸਰਚ ਅਭਿਆਨ

ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਚੱਲਦਿਆਂ ਅਪ੍ਰੇਸ਼ਨ ਸੀਲ 11 ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ਤੇ ਨਾਕਾਬੰਦੀ ਕਰਕੇ ਦੋਨਾਂ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੇ ਮੁੱਖ ਉਦੇਸ਼ ਨਸ਼ਿਆਂ ਦੀ ਸਮੱਗਲਿੰਗ ਅਤੇ ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣਾ ਹੈ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ, ਵਾਹਨ ਐਪ ਰਾਹੀਂ ਵਾਹਨਾਂ ਦੀ ਵੈਰੀਫਿਕੇਸ਼ਨ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਚੱਲਦਿਆਂ ਅਪ੍ਰੇਸ਼ਨ ਸੀਲ 11 ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ਤੇ ਨਾਕਾਬੰਦੀ ਕਰਕੇ ਦੋਨਾਂ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੇ ਮੁੱਖ ਉਦੇਸ਼ ਨਸ਼ਿਆਂ ਦੀ ਸਮੱਗਲਿੰਗ ਅਤੇ  ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣਾ ਹੈ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ, ਵਾਹਨ ਐਪ ਰਾਹੀਂ ਵਾਹਨਾਂ ਦੀ ਵੈਰੀਫਿਕੇਸ਼ਨ ਹੈ। ਨਾਕਾਬੰਦੀ ਅਤੇ ਚੈਕਿੰਗ:- ਕੁੱਲ ਨਾਕੇ 19 (ਹਰਿਆਣਾ ਸਰਹੱਦ ਤੇ 13 ਨਾਕੇ, ਰਾਜਸਥਾਨ ਸਰਹੱਦ 'ਤੇ 06 ਨਾਕੇ) ਅਪ੍ਰੇਸ਼ਨ ਸੀਲ ਦੌਰਾਨ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀ ਜਸਪਾਲ ਸਿੰਘ, ਡੀ.ਐੱਸ.ਪੀ (ਲੰਬੀ), ਸ਼੍ਰੀ ਨਵੀਨ ਕੁਮਾਰ, ਡੀ.ਐੱਸ.ਪੀ. (CAW&C) ਸਮੇਤ 150 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।

ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸਰਚ ਅਪ੍ਰੇਸ਼ਨ ਅੱਗੇ ਵੀ ਜਾਰੀ ਰਹਿਣਗੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕੋਈ ਜਾਣਕਾਰੀ ਹੈ, ਤਾਂ ਉਹ ਬੇਝਿੱਜਕ ਸਾਡੇ ਜ਼ਿਲ੍ਹਾ ਪੁਲਿਸ ਕੰਟ੍ਰੋਲ ਰੂਮ ਦੇ ਨੰਬਰ 8054942100  'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਤੁਹਾਡੀ ਪਛਾਣ ਗੁਪਤ ਰੱਖੇਗੀ ਅਤੇ ਤੁਹਾਡੀ ਦਿੱਤੀ ਜਾਣਕਾਰੀ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਡਾ. ਅਖਿਲ ਚੌਧਰੀ, ਆਈ.ਪੀ.ਐੱਸ ਸ਼੍ਰੀ ਮੁਕਤਸਰ ਸਾਹਿਬ ਨੇ ਆਮ ਪਬਲਿਕ ਨੂੰ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਲੜਾਈ ਵਿੱਚ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਤੁਹਾਡਾ ਸਹਿਯੋਗ ਸਮਾਜ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਵਿੱਚ ਮੱਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰੀ ਅਤੇ ਅਪਰਾਧਕਾਰੀਆਂ ਖਿਲਾਫ਼ ਸਖਤ ਕਾਰਵਾਈ ਜਾਰੀ ਰਹੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

Author : Malout Live