ਡੀ.ਏ.ਵੀ ਕਾਲਜ, ਮਲੋਟ ਵਿਖੇ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਦਾ ਦੂਜਾ ਦਿਨ

ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਦੇ ਦੂਸਰੇ ਦਿਨ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਵਲੰਟੀਅਰਾਂ ਨੇ ਸਵੱਛਤਾ ਹੀ ਸੇਵਾ ਥੀਮ ਅਧੀਨ ਕਾਲਜ ਦੀ ਸਫਾਈ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਦੇ ਦੂਸਰੇ ਦਿਨ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਵਲੰਟੀਅਰਾਂ ਨੇ ਸਵੱਛਤਾ ਹੀ ਸੇਵਾ ਥੀਮ ਅਧੀਨ ਕਾਲਜ ਦੀ ਸਫਾਈ ਕੀਤੀ। ਇਸ ਤੋਂ ਇਲਾਵਾ ਵਲੰਟੀਅਰਾਂ ਨੂੰ ਜਾਗਰੂਕ ਕਰਨ ਲਈ ਐਡਵੋਕੇਟ ਗੁਰਪਨੀਤ ਕੌਰ ਮਾਨ ਦਾ ਲੈੱਕਚਰ ਵੀ ਕਰਵਾਇਆ ਗਿਆ।

ਸਭ ਤੋਂ ਪਹਿਲਾਂ ਪ੍ਰਿੰਸੀਪਲ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਮਹਿਮਾਨ ਦਾ ਸਵਾਗਤ ਕੀਤਾ ਗਿਆ। ਐਡਵੋਕੇਟ ਗੁਰਪਨੀਤ ਕੌਰ ਮਾਨ ਨੇ ਐਨ.ਐੱਸ.ਐੱਸ ਵਲੰਟੀਅਰਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਸੁਚੇਤ ਕੀਤਾ ਅਤੇ ਉਹਨਾਂ ਨੂੰ ਆਪਣੇ ਨਿੱਜੀ ਜੀਵਨ ਦੀਆਂ ਉਦਾਹਰਨਾਂ ਦਿੰਦੇ ਹੋਏ ਭਰਪੂਰ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਲੰਟੀਅਰਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਲੰਟੀਅਰਾਂ ਨੇ ਵੀ ਉਨ੍ਹਾਂ ਦੇ ਵਿਚਾਰਾਂ ਨੂੰ ਬੜੇ ਧਿਆਨ ਨਾਲ ਸੁਣਿਆ। ਅਖੀਰ ਵਿੱਚ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੀ ਸੁਦੇਸ਼ ਗਰੋਵਰ, ਸ਼੍ਰੀ ਦੀਪਕ ਅੱਗਰਵਾਲ ਅਤੇ ਮੈਡਮ ਭੁਪਿੰਦਰ ਕੌਰ ਸਹਿਤ ਕਾਲਜ ਦਾ ਸਮੂਹ ਸਟਾਫ਼ ਹਾਜ਼ਿਰ ਸੀ।

Author : Malout Live