ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿਲ੍ਹਾ ਜੇਲ੍ਹ ਵਿੱਚ ਲਗਾਈ ਕੈਂਪ ਕੋਰਟ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅਦੀਆਂ ਹਦਾਇਤਾਂ ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ, ਸ਼੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅਦੀਆਂ ਹਦਾਇਤਾਂ ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ, ਸ਼੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ।

ਇਸ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਜੇਲ੍ਹ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ। ਸਕੱਤਰ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ 14 ਦਸੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਕੇਸ ਦਾ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦੇ ਹਨ। ਇਸ ਤੋਂ ਇਲਾਵਾ ਉਨਾਂ ਨੇ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜੇਲ੍ਹ ਸੁਪਰਡੈਂਟ ਸਮੇਤ ਸਟਾਫ਼ ਮੈਂਬਰ ਵੀ ਹਾਜ਼ਿਰ ਸਨ। 

Author : Malout Live