ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਅਤੇ ਮੈਡੀਕਲ ਕੈਂਪ ਜਾਗਰੂਕਤਾ ਸੈਮੀਨਾਰ ਦੀ ਕੀਤੀ ਪ੍ਰਧਾਨਗੀ
ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਜ਼ਿਲ੍ਹਾ ਜੇਲ੍ਹ ਵਿੱਚ ਹਵਾਲਾਤੀਆਂ/ਕੈਦੀਆਂ ਨੂੰ ਵੱਖ-ਵੱਖ ਬਿਮਾਰੀਆਂ ਨਾਲ ਪੀੜ੍ਹਿਤਾਂ ਦੇ ਇਲਾਜ ਸੰਬੰਧੀ ਇੱਕ ਮੈਡੀਕਲ ਕੈਂਪ ਲਗਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਊਂਸਲ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾਂ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸੰਬੰਧੀ, ਜਮਾਨਤ ਸੰਬੰਧੀ ਅਤੇ ਹੋਰ ਮੈਡੀਕਲ ਸੰਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫ਼ਤੇ ਸਕੱਤਰ ਸਾਹਿਬ ਵੱਲੋਂ ਕੀਤੀ ਜਾਵੇਗੀ।
ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਜ਼ਿਲ੍ਹਾ ਜੇਲ੍ਹ ਵਿੱਚ ਹਵਾਲਾਤੀਆਂ/ਕੈਦੀਆਂ ਨੂੰ ਵੱਖ-ਵੱਖ ਬਿਮਾਰੀਆਂ ਨਾਲ ਪੀੜ੍ਹਿਤਾਂ ਦੇ ਇਲਾਜ ਸੰਬੰਧੀ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਡਾ. ਇੰਦੂ ਗੁਪਤਾ, ਮੈਡੀਕਲ ਅਫ਼ਸਰ (ਮੈਡੀਸਨ) ਵੱਲੋਂ ਜੇਲ੍ਹ ਵਿੱਚ ਬੰਦ ਹਲਵਾਲੀਆਂ/ਕੈਦੀਆਂ ਦਾ ਚੈਕਅੱਪ ਕਰਕੇ ਜ਼ਰੂਰਤ ਅਨੁਸਾਰ ਦਵਾਈ ਦਿੱਤੀ ਗਈ। ਸਕੱਤਰ ਨੇ ਮੈਡੀਕਲ ਸਿਹਤ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ। ਕੈਦੀਆਂ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live