ਗਿੱਦੜਬਾਹਾ ਵਿਖੇ ਭਾਰੀ ਬਾਰਿਸ਼ਾਂ ਕਾਰਨ ਨੁਕਸਾਨੇ ਘਰਾਂ ਲਈ ਮੁਆਵਜ਼ੇ ਲਈ 1 ਲੱਖ 68 ਹਜ਼ਾਰ ਦੇ ਸੈਕਸ਼ਨ ਪੱਤਰ ਜਾਰੀ
ਬੀਤੇ ਦਿਨੀਂ ਹਲਕੇ ਵਿੱਚ ਭਾਰੀ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਹਲਕਾ ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਦੀਪ ਸਿੰਘ ਸੰਨੀ ਢਿੱਲੋਂ ਵੱਲੋਂ ਗਿੱਦੜਬਾਹਾ ਦੇ ਲਾਭਪਾਤਰੀਆਂ ਨੂੰ 1 ਲੱਖ 68 ਹਜ਼ਾਰ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਪੱਤਰ ਜਾਰੀ ਕੀਤੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀਂ ਹਲਕੇ ਵਿੱਚ ਭਾਰੀ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਹਲਕਾ ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਦੀਪ ਸਿੰਘ ਸੰਨੀ ਢਿੱਲੋਂ ਵੱਲੋਂ ਗਿੱਦੜਬਾਹਾ ਦੇ ਲਾਭਪਾਤਰੀਆਂ ਨੂੰ 1 ਲੱਖ 68 ਹਜ਼ਾਰ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਪੱਤਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹ ਪੀੜ੍ਹਿਤ ਬਾਰਿਸ਼ ਦਾ ਸ਼ਿਕਾਰ ਲੋਕਾਂ ਨੂੰ ਜੋ ਮੁਆਵਜ਼ਾ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਸਦੇ ਤਹਿਤ ਇਹ ਰਾਸ਼ੀ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਹਾ ਕਿ ਇਹਨਾਂ ਮਨਜ਼ੂਰੀ ਪੱਤਰਾਂ ਦੇ ਨਾਲ ਹੀ ਲਾਭਪਾਤਰੀਆਂ ਦੇ ਖਾਤੇ ਵਿੱਚ ਸਿੱਧੇ ਪੈਸੇ ਪਾਏ ਜਾਣਗੇ।
ਉਨ੍ਹਾਂ ਮਨਜੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੂੰ ਕੁਦਰਤੀ ਮਾਰ ਤੋਂ ਬਚਾਉਣਾ ਹੈ ਤੇ ਮੁੜ ਤੋਂ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜ੍ਹਿਤਾਂ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ 'ਤੇ ਲਿਆਉਣ ਵਿੱਚ ਕਾਮਯਾਬ ਹੋ ਰਹੇ ਹਾਂ। ਇਸ ਮੌਕੇ ਦੀਪਕ ਭਾਰਦਵਾਜ ਤਹਿਸੀਲਦਾਰ ਗਿੱਦੜਬਾਹਾ, ਪਟਵਾਰੀ ਹਲਕਾ ਰਜਿੰਦਰ ਸਿੰਘ, ਮਹਿਮਾ ਸਿੰਘ ਏ.ਐਸ.ਐਮ, ਡਾਟਾ ਐਟਰੀ ਅਪ੍ਰੇਟਰ ਸ. ਗੁਰਜਿੰਦਰ ਸਿੰਘ, ਰਜਿੰਦਰ ਸਿੰਘ ਤੋਂ ਇਲਾਵਾ ਸੰਬੰਧਿਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਿਰ ਸਨ।
Author : Malout Live



