ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਸੰਬੰਧੀ ਕਰਵਾਇਆ ਸੈਮੀਨਾਰ

ਸਿਹਤ ਵਿਭਾਗ ਵੱਲੋਂ ਵਿਸ਼ਵ ਵਿਆਪੀ ਨਸ਼ਾ ਵਿਰੋਧੀ ਦਿਵਸ ਸੰਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਕੀਤਾ ਗਿਆ। ਇਸ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਵਿਸ਼ਵ ਵਿਆਪੀ ਨਸ਼ਾ ਵਿਰੋਧੀ ਦਿਵਸ ਸੰਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਕੀਤਾ ਗਿਆ। ਇਸ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸਮਾਗਮ ਵਿੱਚ ਜਿਲ੍ਹਾ ਯੂਥ ਵੇਲਫੇਅਰ ਐਸੋਸੀਏਸ਼ਨ ਅਤੇ ਪਹਿਲ ਐਨ.ਜੀ.ਓ ਤੋਂ ਇਲਾਵਾ ਸਿਹਤ ਵਿਭਾਗ ਦਾ ਸਟਾਫ ਅਤੇ ਆਸ਼ਾ ਵਰਕਰ ਸ਼ਾਮਿਲ ਹੋਏ। ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ਹਰ ਸਾਲ 26 ਜੂਨ ਨੂੰ ਵਿਸ਼ਵ ਪੱਧਰ ਤੇ ਨਸ਼ਾ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਅਤੇ ਨਸ਼ੇ ਛੁਡਾਉੂ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਦੇ ਹੋਏ ਯੁੱਧ ਨਸ਼ੇ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਨਸ਼ਾ ਤਸਕਰਾਂ ਦੇ ਵਿਰੁੱਧ ਵਿਆਪਕ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਿਤ ਵਿਅਕਤੀਆਂ ਦਾ ਮੁਫਤ ਇਲਾਜ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਬਾਦਲ ਵਿਖੇ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਕਿ ਨਸ਼ਾ ਪੀੜਿਤ ਵਿਅਕਤੀਆਂ ਨੂੰ ਦਾਖਿਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਬਿਨ੍ਹਾਂ ਤਕਲੀਫ ਤੋਂ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ।

Author : Malout Live