ਸ਼੍ਰੀ ਹਰਕ੍ਰਿਸ਼ਨ ਪਬਲਿਕ ਹਾਈ ਸਕੂਲ ਮਲੋਟ ਵਿਖੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕਰਵਾਇਆ ਗਿਆ ਸੈਮੀਨਾਰ

ਸਾਂਝ ਕੇਂਦਰ ਸਬ-ਡਿਵੀਜ਼ਨ ਮਲੋਟ ਵੱਲੋਂ ਸ਼੍ਰੀ ਹਰਕ੍ਰਿਸ਼ਨ ਪਬਲਿਕ ਹਾਈ ਸਕੂਲ ਮਲੋਟ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ASI ਅਮਨਪ੍ਰੀਤ ਸਿੰਘ ਅਤੇ ਸੀਨੀਅਰ ਸਿਪਾਹੀ ਸੁਖਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ, ਸਾਂਝ ਸੇਵਾਂਵਾਂ ਅਤੇ ਪੁਲਿਸ ਹੈੱਲਪਲਾਈਨ ਨੰਬਰਾਂ ਬਾਰੇ ਜਾਗਰੂਕ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕੈਡ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਤੁਸ਼ਾਰ ਗੁਪਤਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ PPS ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਾਂਝ ਕੇਂਦਰ ਸਬ-ਡਿਵੀਜ਼ਨ ਮਲੋਟ ਵੱਲੋਂ ਸ਼੍ਰੀ ਹਰਕ੍ਰਿਸ਼ਨ ਪਬਲਿਕ ਹਾਈ ਸਕੂਲ ਮਲੋਟ ਵਿਖੇ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿੱਚ ASI ਅਮਨਪ੍ਰੀਤ ਸਿੰਘ ਅਤੇ ਸੀਨੀਅਰ ਸਿਪਾਹੀ ਸੁਖਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ, ਸਾਂਝ ਸੇਵਾਂਵਾਂ ਅਤੇ ਪੁਲਿਸ ਹੈੱਲਪਲਾਈਨ ਨੰਬਰਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਧਰਮਪਾਲ ਗੂੰਬਰ, ਚੇਅਰਪਰਸਨ ਸ਼੍ਰੀਮਤੀ ਸਰੋਜ ਗੂੰਬਰ ਅਤੇ ਸਮੂਹ ਸਕੂਲ ਸਟਾਫ ਵੱਲੋਂ ਸਾਂਝ ਟੀਮ ਦਾ ਧੰਨਵਾਦ ਕੀਤਾ ਗਿਆ।

Author : Malout Live