ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਦਾ ਕੀਤਾ ਗਿਆ ਆਯੋਜਨ
ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ ਸੁਰੱਖਿਆ ਸਬੰਧੀ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਣੂੰ ਕਰਵਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਪ੍ਰੋ. ਮੰਜੂ ਕਪੂਰ ਜੀ ਦੀ ਯੋਗ ਅਗਵਾਈ ਅਤੇ ਵਾਈਸ ਪ੍ਰਿੰਸੀਪਲ ਹਰਦਵਿੰਦਰ ਸਿੰਘ ਦੇ ਯਤਨਾਂ ਸਦਕਾ ਇਤਿਹਾਸ ਵਿਭਾਗ ਵੱਲੋਂ ਸੜਕ ਸੁਰੱਖਿਆ ਸਬੰਧੀ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਉੱਚੇਚੇ ਤੌਰ ਤੇ ਪੰਜਾਬ ਪੁਲਿਸ ਦੇ ਸ. ਹਰਮੰਦਰ ਸਿੰਘ (ਏ.ਐੱਸ.ਆਈ) ਇੰਚਾਰਜ ਅਵੇਰਨੈਂਸ ਟੀਮ, ਸ. ਬਲੌਰ ਸਿੰਘ (ਹਵਲਦਾਰ) ਅਤੇ ਸ. ਜਸਪ੍ਰੀਤ ਸਿੰਘ ਛਾਬੜਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਣੂੰ ਕਰਵਾਇਆ ਗਿਆ। ਪੰਜਾਬ ਪੁਲਿਸ ਦੇ ਹਰਮੰਦਰ ਸਿੰਘ (ਏ.ਐੱਸ.ਆਈ) ਨੇ ਸੜਕ ਹਾਦਸਿਆਂ ਦੇ ਮੁੱਖ ਕਾਰਨ ਮਨੁੱਖੀ ਲਾਪਰਵਾਹੀ, ਜਿਵੇਂ ਕਿ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਮੋਬਾਈਲ ਫੋਨ ਦੀ ਵਰਤੋਂ ਕਰਨੀ, ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨਾ, ਜੀਵਨ ਵਿੱਚ ਸੜਕ ਹਾਦਸਿਆਂ ਦੇ ਕਾਰਨ ਬਣਦੇ ਹਨ।
ਉਹਨਾਂ ਦੱਸਿਆ ਕਿ ਸੜਕ ਹਾਦਸਿਆ ਤੋਂ ਬਚਣ ਲਈ ਸਾਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਪ੍ਰਿੰਸੀਪਲ ਪ੍ਰੋ. ਮੰਜੂ ਕਪੂਰ ਨੇ ਸੜਕੀ ਦੁਰਘਟਨਾਵਾਂ ਦੇ ਮਾਰੂ ਪ੍ਰਭਾਵਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣੀ ਜ਼ਿੰਦਗੀ ਅਤੇ ਭਵਿੱਖ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ। ਇਤਿਹਾਸ ਵਿਭਾਗ ਦੇ ਮੁੱਖੀ ਡਾ. ਪੁਸ਼ਪਿੰਦਰ ਸਿੰਘ ਨੇ ਦੱਸਿਆ ਕੇ 2026 ਦਾ ਸੜਕ ਸੁਰੱਖਿਆ ਦਾ ਮੁੱਖ ਥੀਮ ਸੜਕ ਸੁਰੱਖਿਆ ਜੀਵਨ ਰੱਖਿਆ ਹੈ। ਉਹਨਾਂ ਨੇ ਸੜਕ ਸੁਰੱਖਿਆ ਬਾਰੇ ਦੱਸਦਿਆਂ ਹੋਇਆ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ, ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ, ਵਾਹਨਾਂ ਦੀ ਸਹੀ ਦੇਖਭਾਲ ਅਤੇ ਸੜਕ ਉੱਤੇ ਧੀਰਜ ਰੱਖਣਾ ਚਾਹੀਦਾ ਹੈ। ਪ੍ਰੋ. ਗੁਰਬਾਜ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸੜਕ ਸੁਰੱਖਿਆ ਦੇ ਸੈਮੀਨਾਰ ਵਿੱਚ ਡਾ. ਹਰਿੰਦਰਜੀਤ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਜਗਦੀਪ ਬੱਤਰਾ, ਪ੍ਰੋ. ਕੰਵਰਜੀਤ ਸਿੰਘ, ਡਾ. ਰਾਜੇਸ਼ ਗੋਦਾਰਾ, ਡਾ. ਬੂਟਾ ਸਿੰਘ, ਡਾ. ਮਨਜੀਤ ਸਿੰਘ, ਡਾ. ਬ੍ਰਹਮਦੇਵ ਸ਼ਰਮਾ, ਪ੍ਰੋ. ਹਰਮੀਤ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਈਸ਼ਾ ਅਤੇ ਵਿਦਿਆਰਥੀ ਹਾਜ਼ਿਰ ਸਨ।
Author : Malout Live



