ਮਲੋਟ ਦੇ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਇਆ ਸੈਮੀਨਾਰ
ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਬਾਰੇ ਸੈਮੀਨਾਰ ਲਗਾਇਆ ਗਿਆ। ਇਸ ਵਿੱਚ ਕਾਲਜ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਇਹ ਸਾਬਿਤ ਕੀਤਾ ਕਿ ਅੱਜ ਦੀ ਯੁਵਾ ਪੀੜੀ ਵੱਲੋਂ ਹੀ ਸਰਹੱਦਾ ਉਪਰ ਦੇਸ਼ ਦੀ ਰਾਖੀ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਹੈ। ਮਾਨਯੋਗ ਜੱਜ ਸਾਹਿਬ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜਿਕ ਕੰਮਾ ਵੱਲ ਜਿਆਦਾ ਧਿਆਨ ਦੇਣ।
ਮਲੋਟ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ ਜਿਲਾ ਕਾਨੂੰਨੀ ਸੇਵਾਂਵਾ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਦੀ ਉਤਪੱਤੀ ਸੰਨ 2000 ਵਿੱਚ ਹੋਈ ਸੀ ਅਤੇ ਪੂਰੇ 25 ਸਾਲ ਹੋਣ ਤੇ ਮਲੋਟ ਵਿਖੇ ਯੁਵਾ ਦਿਵਸ ਮਨਾਇਆ ਗਿਆ।
ਇਸ ਵਿੱਚ ਕਾਲਜ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਇਹ ਸਾਬਿਤ ਕੀਤਾ ਕਿ ਅੱਜ ਦੀ ਯੁਵਾ ਪੀੜੀ ਵੱਲੋਂ ਹੀ ਸਰਹੱਦਾ ਉਪਰ ਦੇਸ਼ ਦੀ ਰਾਖੀ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਹੈ। ਮਾਨਯੋਗ ਜੱਜ ਸਾਹਿਬ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜਿਕ ਕੰਮਾ ਵੱਲ ਜਿਆਦਾ ਧਿਆਨ ਦੇਣ। ਮਾਨਯੋਗ ਜੱਜ ਸਾਹਿਬ ਵੱਲੋਂ ਬੱਚਿਆਂ ਨੂੰ ਨਾਲਸਾ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਮੀਡੀਏਸ਼ਨ ਫਾਰ ਦਾ ਨੇਸ਼ਨ’ ਸੰਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਸਟਾਫ ਵੱਲੋਂ ਮਾਨਯੋਗ ਜੱਜ ਸਾਹਿਬ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ ਵੀ ਭੇਂਟ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪਿੰਸੀਪਲ ਸਾਹਿਬ, ਸ਼੍ਰੀ ਜਸਪਾਲ ਸਿੰਘ ਮੋਂਗਾ ਜਿਲ੍ਹਾ ਸਿੱਖਿਆ ਅਫਸਰ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ।
Author : Malout Live