ਜ਼ਿਲ੍ਹਾ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਐਪਲ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਇਆ ਗਿਆ ਸੈਮੀਨਾਰ

ਜ਼ਿਲ੍ਹਾ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਐਪਲ ਇੰਟਰਨੈਸ਼ਨਲ ਸਕੂਲ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਏ.ਐੱਸ.ਆਈ ਸ਼੍ਰੀਮਤੀ ਪਰਮਿੰਦਰ ਕੌਰ ਨੇ ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਬਾਰੇ ਜਾਗਰੂਕ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਐਪਲ ਇੰਟਰਨੈਸ਼ਨਲ ਸਕੂਲ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਏ.ਐੱਸ.ਆਈ ਸ਼੍ਰੀਮਤੀ ਪਰਮਿੰਦਰ ਕੌਰ ਨੇ ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਬਾਰੇ ਜਾਗਰੂਕ ਕੀਤਾ।

ਮੈਡਮ ਪਰਮਿੰਦਰ ਕੌਰ ਨੇ ਬਹੁਤ ਵਿਸਥਾਰ ਨਾਲ ਬੱਚਿਆਂ ਨੂੰ ਇਸ ਮੁੱਦੇ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਣ ਲਈ ਚੌਕੰਨੇ ਰਹਿਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਨੇ ਮੈਡਮ ਪਰਮਿੰਦਰ ਅਤੇ ਉਹਨਾਂ ਦੇ ਸਾਥੀਆਂ ਦਾ ਇਸ ਜਾਣਕਾਰੀ ਭਰਪੂਰ ਸੈਸ਼ਨ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਸਕੂਲ ਵਿੱਚ ਕਰਵਾਉਣ ਦੀ ਬੇਨਤੀ ਕੀਤੀ।

Author : Malout Live