ਸੈਨੇਟ ਮੈਂਬਰ ਕਪਿਲ ਸ਼ਰਮਾ ਨੇ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਕਪਿਲ ਸ਼ਰਮਾ ਨੇ ਸੈਨੇਟ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਚੋਣਾਂ ਦੌਰਾਨ ਮਿਲੇ ਸਹਿਯੋਗ ਅਤੇ ਸਮਰਥਨ ਲਈ ਕਾਲਜ ਦੇ ਸਮੂਹ ਸਟਾਫ ਦਾ ਧੰਨਵਾਦ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਕਪਿਲ ਸ਼ਰਮਾ ਨੇ ਸੈਨੇਟ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਚੋਣਾਂ ਦੌਰਾਨ ਮਿਲੇ ਸਹਿਯੋਗ ਅਤੇ ਸਮਰਥਨ ਲਈ ਕਾਲਜ ਦੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਦੌਰੇ ਦੌਰਾਨ ਕਪਿਲ ਸ਼ਰਮਾ ਨੇ ਕਾਲਜ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਸਟਾਫ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਇਨ੍ਹਾਂ ਮਸਲਿਆਂ ਨੂੰ ਸੰਬੰਧਿਤ ਪੱਧਰ ’ਤੇ ਉਠਾ ਕੇ ਹੱਲ ਕਰਵਾਉਣ ਲਈ ਯਤਨ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਪ੍ਰਿੰਸੀਪਲ ਮੰਜੂ ਕਪੂਰ, ਵਾਈਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ, ਸੁਪਰਡੈਂਟ ਦੌਲਧ ਸਿੰਘ ਬਰਾੜ, ਸ਼ਮਿੰਦਰ ਸਿੰਘ, ਸੁਸ਼ੀਲ ਕੁਮਾਰ, ਚਮਕੌਰ ਸਿੰਘ, ਰਣਜੀਤ ਸਿੰਘ ਬਠਿੰਡਾ, ਸ਼ਮਿੰਦਰ ਸਿੰਘ ਮੜ੍ਹ, ਰਣਜੀਤ ਸਿੰਘ ਖੋਖਰ, ਮਨਦੀਪ ਸਿੰਘ, ਜਗਦੀਪ ਸਿੰਘ, ਗੁਰਕਪਾਲ ਸਿੰਘ ਲੱਕੀ ਚੜੇਵਾਨ ਅਤੇ ਹੋਰ ਸਟਾਫ ਮੈਂਬਰ ਹਾਜ਼ਿਰ ਸਨ।

Author : Malout Live