ਕਾਂਗਰਸ ਦੇ ਸੀਨੀਅਰ ਲੀਡਰ ਖੁਸ਼ਬਾਜ ਸਿੰਘ ਜਟਾਣਾ ਦੀ ਸੜਕ ਹਾਦਸੇ ਵਿੱਚ ਮੌਤ

ਵੱਡੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਨੀਵਾਲਾ ਫੱਤਾ ਦੇ ਜੰਮਪਲ ਅਤੇ ਕਾਂਗਰਸ ਦੇ ਸੀਨੀਅਰ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਪਾਣੀਪਤ ਦੇ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਪੰਨੀਵਾਲਾ ਫੱਤਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਲੋਟ (ਪੰਜਾਬ) : ਵੱਡੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਨੀਵਾਲਾ ਫੱਤਾ ਦੇ ਜੰਮਪਲ ਅਤੇ ਕਾਂਗਰਸ ਦੇ ਸੀਨੀਅਰ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਪਾਣੀਪਤ ਦੇ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਪੰਨੀਵਾਲਾ ਫੱਤਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਉਹ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਸਨ ਅਤੇ ਬਠਿੰਡਾ ਰੂਲਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ।

ਦੱਸਿਆ ਜਾ ਰਿਹਾ ਹੈ ਕਿ ਜਖੋਲੀ ਟੋਲ ਦੇ ਨੇੜੇ ਉਨ੍ਹਾਂ ਦੀ ਕਾਰ ਪੰਚਰ ਹੋ ਗਈ ਸੀ ਅਤੇ ਜਦੋਂ ਉਹ ਪੰਚਰ ਲਗਵਾ ਰਹੇ ਸਨ, ਤਾਂ ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਆ ਕੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਦੁਖਦਾਈ ਹਾਦਸਾ ਵਾਪਰ ਗਿਆ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਇਲਾਕੇ ਵਿੱਚ ਗਹਿਰਾ ਦੁੱਖ ਪ੍ਰਗਟਾਇਆ ਜਾ ਰਿਹਾ ਹੈ।

Author : Malout Live