ਨਹੀਂ ਰਹੇ ਹਲਕਾ ਲੰਬੀ ਤੋਂ ਸੀਨੀਅਰ ਆਗੂ ਸ਼ਿਵਕੰਵਰ ਸਿੰਘ ਸੰਧੂ

ਹਲਕਾ ਲੰਬੀ ਤੋਂ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸ਼ਿਵਕੰਵਰ ਸੰਧੂ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਚੰਡੀਗੜ੍ਹ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਲੰਬੀ ਤੋਂ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸ਼ਿਵਕੰਵਰ ਸੰਧੂ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਚੰਡੀਗੜ੍ਹ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੀ ਖ਼ਬਰ ਨਾਲ ਪੂਰੇ ਪੰਜਾਬ ਦੇ ਨਾਲ ਹੀ ਹਲਕਾ ਲੰਬੀ ਵਿੱਚ ਵੀ ਉਨ੍ਹਾਂ ਦੇ ਦਿਹਾਂਤ ਕਾਰਨ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਸ਼ਿਵਕੰਵਰ ਸੰਧੂ ਦੇ ਦੇਹਾਂਤ ਸੰਬੰਧੀ ਜਾਣਕਾਰੀ ਉਨ੍ਹਾਂ ਦੇ ਰਿਸ਼ਤੇਦਾਰ ਕੈਪਟਨ ਪਰਮਜੀਤ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣਕਾਰਾਂ ਵਿੱਚ ਦੁੱਖ ਦੀ ਲਹਿਰ ਹੈ।

Author : Malout Live