ਪਿੰਡ ਮਹਾਂਬੱਧਰ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਂਬੱਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਕਈ ਪਰਿਵਾਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਹਾਜ਼ਰੀ ਵਿੱਚ ਹੋਈ, ਜਿਨ੍ਹਾਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਂਬੱਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਕਈ ਪਰਿਵਾਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਹਾਜ਼ਰੀ ਵਿੱਚ ਹੋਈ, ਜਿਨ੍ਹਾਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਪਰਮਿੰਦਰ ਕੌਰ, ਪਿੰਡ ਮਹਾਂਬੱਧਰ ਦੇ ਸਰਪੰਚ ਰਾਜੂ ਅਤੇ ਬਲਾਕ ਪ੍ਰਧਾਨ ਲਵਲੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਿਰ ਸਨ।
Author : Malout Live



