ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਗਿੱਦੜਬਾਹਾ ਦੇ ਵਿਧਾਇਕ ਡਿੰਪੀ ਢਿੱਲੋਂ ਦੀ ਅਗਵਾਈ ’ਚ ਪਿੰਡ ਦੌਲਾ ਵਿਖੇ ਪਿੰਡ ਦੇ ਸਰਪੰਚ ਊਧਮ ਸਿੰਘ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਧਾਇਕ ਡਿੰਪੀ ਢਿੱਲੋਂ ਨੇ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗਿੱਦੜਬਾਹਾ ਦੇ ਵਿਧਾਇਕ ਡਿੰਪੀ ਢਿੱਲੋਂ ਦੀ ਅਗਵਾਈ ’ਚ ਪਿੰਡ ਦੌਲਾ ਵਿਖੇ ਪਿੰਡ ਦੇ ਸਰਪੰਚ ਊਧਮ ਸਿੰਘ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਧਾਇਕ ਡਿੰਪੀ ਢਿੱਲੋਂ ਨੇ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਡਿੰਪੀ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ’ਚ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਸੀ.ਐਮ ਮਾਨ ਹਰ ਵਰਗ ਨੂੰ ਮੁੱਖ ਰੱਖ ਕੇ ਨਵੀਆਂ-ਨਵੀਆਂ ਯੋਜਨਾਵਾਂ ਦੇਣ ਲਈ ਹਰ ਸਮੇਂ ਤਤਪਰ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕਿਸੇ ਤਰ੍ਹਾਂ ਦਾ ਕੋਈ ਮੁੱਦਾ ਨਹੀਂ ਸਿਰਫ ਬਦਨਾਮ ਕਰ ਰਹੇ ਹਨ ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਲਗਾਤਾਰ ਪੰਜਾਬ ਅਤੇ ਪੰਜਾਬ ਦੇ ਲੋਕ ਤਰੱਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਨੂੰ ਕਦੇ ਵੀ ਕਿਸੇ ਕੰਮ ਤੋਂ ਨਹੀਂ ਮੋੜਿਆ, ਮੈਂ ਜੋ ਕੁੱਝ ਵੀ ਉਨ੍ਹਾਂ ਨੂੰ ਕਿਹਾ ਹੈ, ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੀ ਤਰੱਕੀ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੀ ਤਰੱਕੀ ਲਈ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
Author : Malout Live



