ਮਲੋਟ ਹਲਕੇ ਵਿੱਚ 14 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸੰਬੰਧੀ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਭਗਵਾਨਪੁਰਾ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਉਸਾਰੀ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਮਲੋਟ ਸ਼ਹਿਰ ਦੇ ਸ਼੍ਰੀ ਗੁਰੂ ਰਵੀਦਾਸ ਨਗਰ ਵਿਖੇ ਵੀ 3 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸੁਧਾਰ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖੇ।

ਮਲੋਟ : ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਭਗਵਾਨਪੁਰਾ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਉਸਾਰੀ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਮਲੋਟ ਸ਼ਹਿਰ ਦੇ ਸ਼੍ਰੀ ਗੁਰੂ ਰਵੀਦਾਸ ਨਗਰ ਵਿਖੇ ਵੀ 3 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸੁਧਾਰ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਗਵਾਨਪੁਰਾ ਵਿਖੇ ਇਹ ਸੀਵਰੇਜ ਟਰੀਟਮੈਂਟ ਪਲਾਂਟ 18 ਮਹੀਨਿਆਂ ਵਿੱਚ ਬਣ ਕੇ ਮੁਕੰਮਲ ਹੋ ਜਾਵੇਗਾ। ਇਸ ਦੇ ਮੁਕੰਮਲ ਹੋਣ ਨਾਲ 200 ਏਕੜ ਦੇ ਕਰੀਬ ਸਿੰਚਾਈ ਲਈ ਪਾਣੀ ਸੋਧ ਕੇ ਮਿਲੇਗਾ। ਇਸ ਦੀ ਸਮਰੱਥਾ ਅਨੁਸਾਰ 100 ਲੱਖ ਲੀਟਰ ਪਾਣੀ ਨੂੰ ਰੋਜ਼ਾਨਾ ਸੋਧਿਆ ਜਾਵੇਗਾ।

ਸ਼੍ਰੀ ਗੁਰੂ ਰਵੀਦਾਸ ਨਗਰ ਵਿਖੇ ਸੀਵਰੇਜ ਸੁਧਾਰ ਲਈ ਕੰਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੰਮ ਅਧੀਨ 6 ਕਿਲੋਮੀਟਰ ਏਰੀਆ ਕਵਰ ਕੀਤਾ ਜਾਣਾ ਹੈ। ਇਸ ਕੰਮ ਦੇ ਮੁਕੰਮਲ ਹੋਣ ਨਾਲ ਇਸ ਏਰੀਏ ਦੇ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮਲੋਟ ਵਾਸੀਆਂ ਲਈ ਪੀਣ ਵਾਲੇ ਸਾਫ ਪਾਣੀ ਦੇ ਕੰਮ ਨੂੰ ਵੀ ਜਲਦ ਹੀ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਕੰਮ ਲਈ 25 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਰਾਕੇਸ਼ ਕੁਮਾਰ, ਐਸ.ਡੀ.ਓ ਸੀਵਰੇਜ ਬੋਰਡ ਵਿਸ਼ਵਦੀਪ ਸਿੰਘ, ਰਾਜਵੰਤ ਸਿੰਘ ਜੇ.ਈ, ਹਰਿੰਦਰ ਸਿੰਘ ਜੇ.ਈ, ਮੰਗਤ ਰਾਮ ਕਾਰਜ ਸਾਧਕ ਅਫ਼ਸਰ, ਰਾਮੇਸ਼ ਮੋਹਨ ਮੱਕੜ, ਗਗਨਦੀਪ ਸਿੰਘ ਔਲਖ ਅਤੇ ਜੋਨੀ ਗਰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਾਰਟੀ ਵਰਕਰ ਹਾਜ਼ਿਰ ਸਨ।

Author : Malout Live