ਸ਼੍ਰੋਮਣੀ ਅਕਾਲੀ ਦਲ ਵੱਲੋਂ 33 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਦਾ ਐਲਾਨ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਬਣੇ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਸੂਬੇ ਦੇ 33 ਜ਼ਿਲ੍ਹਾ ਪ੍ਰਧਾਨ ਦੇ ਕੀਤੇ ਐਲਾਨ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਜਿਲ੍ਹਾ ਪ੍ਰਧਾਨ ਐਲਾਨਿਆ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਸੂਬੇ ਦੇ 33 ਜ਼ਿਲ੍ਹਾ ਪ੍ਰਧਾਨ ਦੇ ਕੀਤੇ ਐਲਾਨ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਜਿਲ੍ਹਾ ਪ੍ਰਧਾਨ ਐਲਾਨਿਆ ਗਿਆ ਹੈ।

ਇਸ ਨਿਯੁਕਤੀ ਤੇ ਰੋਜ਼ੀ ਬਰਕੰਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਵਧਾਈ ਦਿੱਤੀ।

Author : Malout Live