ਹਲਕਾ ਮਲੋਟ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 29 ਅਕਤੂਬਰ ਨੂੰ ਵਿਸ਼ਾਲ 'ਯੂਥ ਮਿਲਣੀ', ਸਰਬਜੀਤ ਸਿੰਘ ਝਿੰਜਰ ਕਰਨਗੇ ਵਿਸ਼ੇਸ਼ ਸ਼ਿਰਕਤ- ਹਰਪ੍ਰੀਤ ਸਿੰਘ ਕੋਟਭਾਈ

ਹਲਕਾ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੀ ਮੁੱਖ ਧਾਰਾ ਨਾਲ ਜੋੜਨ ਦੇ ਮੰਤਵ ਤਹਿਤ 29 ਅਕਤੂਬਰ, ਦਿਨ ਵੀਰਵਾਰ ਨੂੰ ਦੁਪਹਿਰ 2:00 ਵਜੇ ਸਥਾਨਕ ਕੇ.ਜੀ ਰਿਜ਼ੌਰਟ, ਬਠਿੰਡਾ ਰੋਡ, ਮਲੋਟ ਵਿਖੇ ਇੱਕ ਵਿਸ਼ਾਲ 'ਯੂਥ ਮਿਲਣੀ' ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

ਮਲੋਟ : ਹਲਕਾ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੀ ਮੁੱਖ ਧਾਰਾ ਨਾਲ ਜੋੜਨ ਦੇ ਮੰਤਵ ਤਹਿਤ 29 ਅਕਤੂਬਰ, ਦਿਨ ਵੀਰਵਾਰ ਨੂੰ ਦੁਪਹਿਰ 2:00 ਵਜੇ ਸਥਾਨਕ ਕੇ.ਜੀ ਰਿਜ਼ੌਰਟ, ਬਠਿੰਡਾ ਰੋਡ, ਮਲੋਟ ਵਿਖੇ ਇੱਕ ਵਿਸ਼ਾਲ 'ਯੂਥ ਮਿਲਣੀ' ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਹਲਕੇ ਦੇ ਨੌਜਵਾਨਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਸ. ਹਰਪ੍ਰੀਤ ਸਿੰਘ ਕੋਟਭਾਈ ਨੇ ਦੱਸਿਆ ਕਿ ਪਾਰਟੀ ਦੀ ਚੜ੍ਹਦੀ ਕਲਾ ਅਤੇ ਭਵਿੱਖ ਦੀ ਰਣਨੀਤੀ ਵਿੱਚ ਨੌਜਵਾਨ ਸ਼ਕਤੀ ਦਾ ਰੋਲ ਸਭ ਤੋਂ ਅਹਿਮ ਹੈ।

ਉਨ੍ਹਾਂ ਕਿਹਾ ਕਿ ਕੌਮੀ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਦੀ ਆਮਦ ਨਾਲ ਹਲਕੇ ਦੇ ਨੌਜਵਾਨਾਂ ਅੰਦਰ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗਾ, ਜਿਸ ਨਾਲ ਸੰਗਠਨ ਨੂੰ ਹੋਰ ਬਲ ਮਿਲੇਗਾ। ਸ. ਕੋਟਭਾਈ ਨੇ ਹਲਕਾ ਮਲੋਟ ਦੇ ਸਮੂਹ ਸੀਨੀਅਰ ਆਗੂਆਂ, ਸਰਗਰਮ ਵਰਕਰਾਂ, ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਸਮੂਹ ਇਲਾਕਾ ਨਿਵਾਸੀ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਿਤ ਸਮੇਂ ਅਨੁਸਾਰ ਕੇ.ਜੀ ਰਿਜ਼ੌਰਟ ਵਿਖੇ ਵੱਧ-ਚੜ੍ਹ ਕੇ ਹਾਜ਼ਰੀ ਭਰਨ। ਕੌਮੀ ਪ੍ਰਧਾਨ ਦੇ ਪਹਿਲੀ ਵਾਰ ਇਸ ਵੱਡੇ ਇਕੱਠ ਵਿੱਚ ਪਹੁੰਚਣ ਨੂੰ ਲੈ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਕਾਫ਼ਲੇ ਸਮਾਗਮ ਵਿੱਚ ਪਹੁੰਚਣ ਦੀ ਤਿਆਰੀ ਕਰ ਰਹੇ ਹਨ।

Author : Malout Live