ਪੰਜਾਬ ’ਚ ਲੰਬੇ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਲੋਟ ਵਿਖੇ ਹੋਵੇਗਾ ਵੱਡਾ ਰੋਸ ਧਰਨਾ
ਪੰਜਾਬ ਭਰ ਵਿੱਚ ਲੱਗ ਰਹੇ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਮਲੋਟ ਵੱਲੋਂ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਮਲੋਟ ਸ਼ਹਿਰ ਬਿਜਲੀ ਘਰ ਦੇ ਸਾਹਮਣੇ (ਨੇੜੇ ਐਕਸਿਸ ਬੈਂਕ) ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।
ਮਲੋਟ : ਪੰਜਾਬ ਭਰ ਵਿੱਚ ਲੱਗ ਰਹੇ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਮਲੋਟ ਵੱਲੋਂ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਕੱਲ੍ਹ 16 ਸਤੰਬਰ (ਦਿਨ ਬੁੱਧਵਾਰ) ਨੂੰ ਸਵੇਰੇ 10 ਵਜੇ ਮਲੋਟ ਸ਼ਹਿਰ ਬਿਜਲੀ ਘਰ ਦੇ ਸਾਹਮਣੇ (ਨੇੜੇ ਐਕਸਿਸ ਬੈਂਕ) ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਹਲਕਾ ਮਲੋਟ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਕੋਟਭਾਈ ਕਰਨਗੇ।
ਧਰਨੇ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਲੰਬੇ ਬਿਜਲੀ ਕੱਟਾਂ ਕਾਰਨ ਜਿੱਥੇ ਆਮ ਲੋਕਾਂ, ਕਿਸਾਨਾਂ ਅਤੇ ਵਪਾਰੀਆਂ ਦਾ ਜਿਊਣਾ ਦੁੱਭਰ ਹੋ ਗਿਆ ਹੈ, ਉੱਥੇ ਹੀ ਕਾਰੋਬਾਰ ਵੀ ਬੁਰੀ ਤਰ੍ਹਾਂ ਠੱਪ ਹੋ ਚੁੱਕੇ ਹਨ। ਸ. ਕੋਟਭਾਈ ਨੇ ਹਲਕਾ ਮਲੋਟ ਦੇ ਸਮੂਹ ਨਿਵਾਸੀਆਂ, ਦੁਕਾਨਦਾਰਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਾਥੀਆਂ ਸਮੇਤ ਸਮੇਂ ਸਿਰ ਪਹੁੰਚ ਕੇ ਇਸ ਰੋਸ ਧਰਨੇ ਨੂੰ ਸਫ਼ਲ ਬਣਾਉਣ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ।
Author : Malout Live



