ਸ਼੍ਰੀ ਮੁਕਤਸਰ ਸਾਹਿਬ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪ੍ਰੀਤਪਾਲ ਕੌਰ ਨੂੰ ਦਿੱਤੀ ਜਮਾਨਤ

ਸ਼੍ਰੀ ਮੁਕਤਸਰ ਸਾਹਿਬ ਵਿਖੇ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ 50 ਲੱਖ ਰੁਪਏ ਫਿਰੌਤੀ ਮੰਗਣ ਦੇ ਇਕ ਮੁਕਦਮੇ ’ਚੋਂ ਪੱਕੀ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦੇ ਦਿੱਤੇ ਹਨ। ਪ੍ਰੀਤਪਾਲ ਕੌਰ ਤੇ ਉਸ ਦਾ ਪਤੀ ਸ਼ਮਸ਼ੇਰ ਸਿੰਘ 26 ਜਨਵਰੀ 2026 ਤੋਂ ਜੇਲ੍ਹ ’ਚ ਬੰਦ ਸਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਿਖੇ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ 50 ਲੱਖ ਰੁਪਏ ਫਿਰੌਤੀ ਮੰਗਣ ਦੇ ਇਕ ਮੁਕਦਮੇ ਚੋਂ ਪੱਕੀ ਜ਼ਮਾਨਤ ਤੇ ਰਿਹਾਅ ਕਰਨ ਦੇ ਹੁਕਮ ਦੇ ਦਿੱਤੇ ਹਨ। ਪ੍ਰੀਤਪਾਲ ਕੌਰ ਤੇ ਉਸ ਦਾ ਪਤੀ ਸ਼ਮਸ਼ੇਰ ਸਿੰਘ 26 ਜਨਵਰੀ 2026 ਤੋਂ ਜੇਲ੍ਹ ਚ ਬੰਦ ਸਨ। ਪ੍ਰੀਤਪਾਲ ਕੌਰ ਦੇ ਵਕੀਲ ਸੀਨੀਅਰ ਐਡਵੋਕੇਟ ਬਾਬੂ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਸਿਰਫ ਪ੍ਰੀਤਪਾਲ ਕੌਰ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ 60 ਹਜ਼ਾਰ ਦੇ ਬੇਲਬਾਂਡ ਨਾਲ ਪੱਕੀ ਜਮਾਨਤ ਦੇ ਹੁਕਮ ਦੇ ਦਿੱਤੇ ਹਨ।

ਜਾਣਕਾਰੀ ਅਨੁਸਾਰ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ 3 ਦਸੰਬਰ 2024 ਨੂੰ ਲਾਗਲੇ ਪਿੰਡ ਦੇ ਇਕ ਅਧਿਆਪਕ ਵੱਲੋਂ ਮੁਕੱਦਮਾ ਦਰਜ ਕਰਵਾਇਆ ਗਿਆ ਸੀ ਕਿ ਉਸ ਨੂੰ ਵਿਦੇਸ਼ੀ ਫੋਨ ਨੰਬਰ ਤੋਂ 50 ਲੱਖ ਰੁਪਏ ਦੀ ਰੰਗਦਾਰੀ ਦੇਣ ਦੀ ਤਿੰਨ ਵਾਰ ਧਮਕੀ ਆਈ ਹੈ, ਜਿਸ ਚ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਗਈ। ਉਸ ਵੇਲੇ ਪੁਲਿਸ ਨੇ ਇਹ ਮੁਕੱਦਮਾ ਅਣਪਛਾਤਿਆਂ ਖ਼ਿਲਾਫ਼ ਦਰਜ ਕੀਤਾ ਸੀ।

Author : Malout Live