ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ 2 ਹੋਰ ਆਮ ਆਦਮੀ ਕਲੀਨਿਕਾਂ ਦਾ ਕੀਤਾ ਗਿਆ ਉਦਘਾਟਨ

ਸ੍ਰੀ ਮੁਕਤਸਰ ਸਾਹਿਬ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਸ. ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ। ਜਿਨ੍ਹਾਂ ਵਿੱਚੋਂ ਇੱਕ ਗੁਰਦੁਆਰਾ ਸਾਂਝੀਵਾਲ ਗਾਂਧੀ ਨਗਰ ਸ਼੍ਰੀ ਮੁਕਤਸਰ ਵਿਖੇ ਅਤੇ ਇੱਕ ਰੈਣ ਬਸੇਰਾ ਗੋਨਿਆਣਾ ਰੋਡ ਵਿਖੇ ਬਣਾਇਆ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਸ. ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ। ਜਿਨ੍ਹਾਂ ਵਿੱਚੋਂ ਇੱਕ ਗੁਰਦੁਆਰਾ ਸਾਂਝੀਵਾਲ ਗਾਂਧੀ ਨਗਰ ਸ਼੍ਰੀ ਮੁਕਤਸਰ ਵਿਖੇ ਅਤੇ ਇੱਕ ਰੈਣ ਬਸੇਰਾ ਗੋਨਿਆਣਾ ਰੋਡ ਵਿਖੇ ਬਣਾਇਆ ਗਿਆ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦੀ ਪਹਿਲ ਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਹਨਾਂ ਕਲੀਨਿਕਾਂ ਨੂੰ ਬਣਾਇਆ ਗਿਆ ਹੈ।

ਜਿਸ ਵਿੱਚ ਤਜ਼ਰਬੇਕਾਰ ਡਾਕਟਰ ਅਤੇ ਸਟਾਫ ਰਾਹੀਂ ਆਮ ਲੋਕਾਂ ਇਲਾਜ, ਦਵਾਈਆਂ, ਲੈੱਬ ਟੈਸਟ ਆਦਿ ਮੁਫਤ ਹੋਣਗੇ। ਇਸ ਮੌਕੇ ਡਾ. ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਆਮ ਆਦਮੀ ਕਲੀਨਿਕਾਂ ਵਿੱਚ ਮਿਲਣ ਵਾਲੀਆਂ ਸਿਹਤ ਸਹੂਲਤਾਂ, ਦਵਾਈਆਂ, ਟੈਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਸ. ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਮੁਖਤਿਆਰ ਸਿੰਘ, ਸ. ਦਰਸ਼ਨ ਸਿੰਘ ਕਪੂਰ, ਸ. ਸੁਰਿੰਦਰਪਾਲ ਸਿੰਘ, ਸ. ਬੀਰਬਲ ਸਿੰਘ ਅਤੇ ਸਿਹਤ ਵਿਭਾਗ ਤੋਂ ਡਾ. ਦੁਪਿੰਦਰ ਕੁਮਾਰ ਡੀ.ਐਮ.ਸੀ. ਡਾ. ਰਾਜੀਵ ਕੁਮਾਰ ਐੱਸ.ਐਮ.ਓ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਸ਼੍ਰੀ ਦੀਪਕ ਕੁਮਾਰ ਡੀ.ਪੀ.ਐਮ, ਸ਼੍ਰੀ ਲਾਲ ਚੰਦ ਮਾਸ ਮੀਡੀਆ, ਸ਼੍ਰੀ ਭੁਪਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਏ ਟੂ ਸਿਵਲ ਸਰਜਨ ਹਾਜ਼ਿਰ ਸਨ।

Author : Malout Live