ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ, 02 ਦਿਨਾਂ ਵਿੱਚ ਕੁੱਲ 86 ਗ੍ਰਿਫ਼ਤਾਰੀਆਂ

ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਦੂਜੇ ਦਿਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੇ ਸਬ-ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵਿਸ਼ੇਸ਼ ਕਾਰਵਾਈ ਤਹਿਤ ਕੁੱਲ 550 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਅਤੇ 71 ਵੱਖ-ਵੱਖ ਟੀਮਾਂ ਬਣਾਕੇ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਲਗਾਤਾਰ ਰੇਡਾਂ ਅਤੇ ਸਰਚ ਆਪ੍ਰੇਸ਼ਨ ਕੀਤੇ ਗਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਣਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਆਪ੍ਰੇਸ਼ਨ ਪ੍ਰਹਾਰ-2.0 ਤਹਿਤ ਸ਼੍ਰੀ ਐਸ.ਕੇ. ਰਾਮਪਾਲ, ਡੀ.ਆਈ.ਜੀ. ਏ.ਐਨ.ਟੀ.ਐਫ. ਐਂਡ ਕਮਾਂਡੋ ਦੀ ਨਿਗਰਾਨੀ ਅਤੇ ਸ੍ਰੀ ਅਭਿਮਨਿਊ ਰਾਣਾ, ਆਈ.ਪੀ.ਐੱਸ, ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਹ ਮੁਹਿੰਮ ਆਮ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹ ਤੋਂ ਖਤਮ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਇਸ ਅਭਿਆਨ ਦੇ ਦੂਜੇ ਦਿਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੇ ਸਬ-ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵਿਸ਼ੇਸ਼ ਕਾਰਵਾਈ ਤਹਿਤ ਕੁੱਲ 550 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਅਤੇ 71 ਵੱਖ-ਵੱਖ ਟੀਮਾਂ ਬਣਾਕੇ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਲਗਾਤਾਰ ਰੇਡਾਂ ਅਤੇ ਸਰਚ ਆਪ੍ਰੇਸ਼ਨ ਕੀਤੇ ਗਏ।

ਇਸ ਦੇ ਨਾਲ ਹੀ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਾਕਾਬੰਦੀ, ਪੈਦਲ ਗਸ਼ਤ ਅਤੇ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਜਾਰੀ ਰੱਖੀ ਗਈ। ਆਪ੍ਰੇਸ਼ਨ ਦੇ ਪਹਿਲੇ ਦਿਨ ਜ਼ਿਲ੍ਹਾ ਪੁਲਿਸ ਵੱਲੋਂ 41 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਕੁਝ ਪੁਰਾਣੇ ਭਗੌੜੇ ਅਤੇ ਮੁਕੱਦਮਿਆਂ ਵਿੱਚ ਲੋੜੀਂਦੇ ਅਪਰਾਧੀ ਵੀ ਸ਼ਾਮਿਲ ਸਨ। ਦੂਜੇ ਦਿਨ ਸਵੇਰ ਤੋਂ ਸ਼ਾਮ ਤੱਕ ਹੋਰ 45 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤਰ੍ਹਾਂ ਦੋ ਦਿਨਾਂ ਵਿੱਚ ਕੁੱਲ ਮਿਲਾ ਕੇ 86 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 8 ਘੋਸ਼ਿਤ ਭਗੌੜੇ (ਪ੍ਰੋਕਲੇਮਡ ਅਫੈਡਰ) ਵੀ ਸ਼ਾਮਿਲ ਹਨ। ਕੁਝ ਮਾਮਲਿਆਂ ਵਿੱਚ ਇਤਰਾਜ਼ਯੋਗ ਵਸਤੂਆਂ ਦੀ ਬਰਾਮਦਗੀ ਅਤੇ ਅਪਰਾਧਿਕ ਗਤੀਵਿਧੀਆਂ ਸੰਬੰਧੀ ਹੋਰ ਜਾਂਚ ਜਾਰੀ ਹੈ। ਜ਼ਿਲ੍ਹੇ ਦੇ ਬਾਜ਼ਾਰਾਂ, ਜਨਤਕ ਥਾਵਾਂ, ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਲਈ PAIS ਐਪ ਅਤੇ ਵਾਹਨਾਂ ਦੀ ਜਾਂਚ ਲਈ ਵਹੀਕਲ ਵੈਰੀਫਿਕੇਸ਼ਨ ਐਪ ਦੀ ਵਰਤੋਂ ਕਰਕੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਣ 'ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Author : Malout Live