ਭਾਜਪਾ ਮੰਡਲ ਮਲੋਟ-1 ਵਿੱਚ ਸ਼੍ਰੀ ਪੰਕਜ ਬਾਂਸਲ ਨੂੰ ਮੰਡਲ ਵਾਈਸ ਪ੍ਰਧਾਨ ਕੀਤਾ ਗਿਆ ਨਿਯੁਕਤ

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸਤੀਸ਼ ਅਸੀਜਾ ਦੀ ਅਗਵਾਈ ਵਿੱਚ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਭਾਜਪਾ ਮੰਡਲ ਮਲੋਟ-1 ਦੇ ਮੰਡਲ ਪ੍ਰਧਾਨ ਸ੍ਰੀ ਸੁਸ਼ੀਲ ਜਲਹੋਤਰਾ ਵੱਲੋਂ ਸਮਾਜਸੇਵੀ ਸ਼੍ਰੀ ਪੰਕਜ ਬਾਂਸਲ ਨੂੰ ਮੰਡਲ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ।

ਮਲੋਟ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸਤੀਸ਼ ਅਸੀਜਾ ਦੀ ਅਗਵਾਈ ਵਿੱਚ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਭਾਜਪਾ ਮੰਡਲ ਮਲੋਟ-1 ਦੇ ਮੰਡਲ ਪ੍ਰਧਾਨ ਸ੍ਰੀ ਸੁਸ਼ੀਲ ਜਲਹੋਤਰਾ ਵੱਲੋਂ ਸਮਾਜਸੇਵੀ ਸ਼੍ਰੀ ਪੰਕਜ ਬਾਂਸਲ ਨੂੰ ਮੰਡਲ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮੰਡਲ ਪ੍ਰਧਾਨ ਸ਼੍ਰੀ ਸੁਸ਼ੀਲ ਜਲਹੋਤਰਾ ਨੇ ਕਿਹਾ ਕਿ ਸ੍ਰੀ ਪੰਕਜ ਬਾਂਸਲ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨਾਤਮਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੇ ਤਜਰਬੇ, ਮਿਹਨਤ ਅਤੇ ਸਮਰਪਣ ਨੂੰ ਦੇਖਦੇ ਹੋਏ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।

ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸ਼੍ਰੀ ਬਾਂਸਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ, ਨਿਸ਼ਠਾ ਅਤੇ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ। ਨਵ-ਨਿਯੁਕਤ ਮੰਡਲ ਵਾਈਸ ਪ੍ਰਧਾਨ ਸ਼੍ਰੀ ਪੰਕਜ ਬਾਂਸਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਜਨ ਕਲਿਆਣਕਾਰੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਨਿਰੰਤਰ ਕੰਮ ਕਰਨ ਬਾਰੇ ਵੀ ਕਿਹਾ।

Author : Malout Live