ਸ਼੍ਰੀ ਰਾਮ ਨਵਮੀ ਮਨਾਉਣ ਲਈ ਝਾਂਬ ਗੈਸਟ ਹਾਊਸ ਵਿਖੇ ਸ਼੍ਰੀ ਰਾਮ ਨਵਮੀ ਉਤਸਵ ਕਮੇਟੀ ਦੀ ਹੋਈ ਮੀਟਿੰਗ
ਸ਼੍ਰੀ ਰਾਮ ਉਤਸਵ ਕਮੇਟੀ ਮਲੋਟ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੀਆਂ ਸਾਰੀਆਂ ਹੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੂਹਿਕ ਤੌਰ ‘ਤੇ ਰਾਮ ਨਵਮੀ ਧੂਮ-ਧਾਮ ਨਾਲ ਮਨਾਈ ਜਾ ਰਹੀ ਹੈ। ਰਾਮ ਨਵਮੀ ਦੇ ਉਪਲਕਸ਼ ਵਿੱਚ ਸ਼ਹਿਰ ‘ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼੍ਰੀ ਰਾਮ ਨਵਮੀ ਮਨਾਉਣ ਲਈ ਝਾਂਬ ਗੈਸਟ ਹਾਊਸ ‘ਚ ਸ਼੍ਰੀ ਰਾਮ ਨਵਮੀ ਉਤਸਵ ਕਮੇਟੀ ਦੀ ਇੱਕ ਮੀਟਿੰਗ ਹੋਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਮ ਉਤਸਵ ਕਮੇਟੀ ਮਲੋਟ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੀਆਂ ਸਾਰੀਆਂ ਹੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੂਹਿਕ ਤੌਰ ‘ਤੇ ਰਾਮ ਨਵਮੀ ਧੂਮ-ਧਾਮ ਨਾਲ ਮਨਾਈ ਜਾ ਰਹੀ ਹੈ। ਰਾਮ ਨਵਮੀ ਦੇ ਉਪਲਕਸ਼ ਵਿੱਚ ਸ਼ਹਿਰ ‘ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼੍ਰੀ ਰਾਮ ਨਵਮੀ ਮਨਾਉਣ ਲਈ ਝਾਂਬ ਗੈਸਟ ਹਾਊਸ ‘ਚ ਸ਼੍ਰੀ ਰਾਮ ਨਵਮੀ ਉਤਸਵ ਕਮੇਟੀ ਦੀ ਇੱਕ ਮੀਟਿੰਗ ਹੋਈ।
ਜਿਸ ਵਿੱਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਭਾਗ ਲਿਆ। ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਮਨੋਜ ਅਸੀਜਾ ਤੇ ਟਿੰਕਾ ਗਰਗ ਨੇ ਦੱਸਿਆ ਕਿ ਮੀਟਿੰਗ ਵਿੱਚ ਰਾਮ ਨਵਮੀ, ਇਸ ਵਾਰ ਸ਼੍ਰੀ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਮਲੋਟ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਰੀਆਂ ਸੰਸਥਾਵਾਂ ਨੇ ਭਾਰੀ ਉਤਸ਼ਾਹ ਨਾਲ ਇਹ ਉਤਸਵ ਮਨਾਉਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਰਾਮ ਨਵਮੀ ਦੇ ਉਪਲਕਸ਼ ਵਿੱਚ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
Author : Malout Live