ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਝੀਂਗਾ ਪਾਲਕਾਂ ਨੇ ਗੁਰਮੀਤ ਸਿੰਘ ਖੁੱਡੀਆਂ ਨਾਲ ਕੀਤੀ ਮੁਲਾਕਾਤ

ਬਿਜਲੀ ਦੇ ਮੁੱਦੇ ਨੂੰ ਲੈ ਕੇ ਝੀਂਗਾ ਮੱਛੀ ਪਾਲਣ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧੰਦੇ ਵਿੱਚ ਵੱਡੀ ਗਿਣਤੀ ਵਿੱਚ ਬਿਜਲੀ ਦੇ ਬਿੱਲ ਆਉਣ ਕਾਫੀ ਨੁਕਸਾਨ ਹੋ ਰਿਹਾ ਹੈ।

ਮਲੋਟ : ਬਿਜਲੀ ਦੇ ਮੁੱਦੇ ਨੂੰ ਲੈ ਕੇ ਝੀਂਗਾ ਮੱਛੀ ਪਾਲਣ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕੀਤੀ। ਖੇਤੀ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਸਰਕਾਰ ਨੇ ਝੀਂਗਾ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਵਾਇਆ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵਿੱਚ ਇਸ ਦੀ ਸ਼ੁਰੂਆਤ 2016 ਚ ਕੀਤੀ ਗਈ ਸੀ ਕਿਉਂਕੀ ਸ਼੍ਰੀ ਮੁਕਤਸਰ ਸਾਹਿਬ ਦਾ ਬਹੁਤਾ ਰਕਬਾ ਸੇਮ ਦੀ ਮਾਰ ਹੇਠ ਹੈ। ਇਸ ਨੂੰ ਆਬਾਦ ਕਰਨ ਲਈ ਸਰਕਾਰ ਵੱਲੋਂ ਝੀਂਗਾ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਵਾਇਆ ਸੀ।

ਖੇਤੀਬਾੜੀ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਬਿਜਲੀ ਦੇ ਇਸ ਮਸਲੇ ਦੇ ਹੱਲ ਲਈ ਬਿਜਲੀ ਮੰਤਰੀ ਨਾਲ ਅਤੇ ਮੁੱਖ ਮੰਤਰੀ ਨਾਲ ਗੱਲ ਕਰਨਗੇ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧੰਦੇ ਵਿੱਚ ਵੱਡੀ ਗਿਣਤੀ ਵਿੱਚ ਬਿਜਲੀ ਦੇ ਬਿੱਲ ਆਉਣ ਕਾਫੀ ਨੁਕਸਾਨ ਹੋ ਰਿਹਾ ਹੈ। ਇਸ ਬਾਬਤ ਕਿਸਾਨ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਝੀਂਗਾ ਪਾਲਕ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਇਸ ਬਿਜਲੀ ਦੇ ਮਸਲੇ ਦਾ ਜਲਦ ਹੱਲ ਕਰਵਾਇਆ ਜਾਵੇਗਾ।

Author : Malout Live