ਸਿੱਧੂ ਮੂਸੇਵਾਲੇ ਦਾ ਇੱਕ ਹੋਰ ਧਮਾਕੇਦਾਰ ਗੀਤ “ਲਾਕ” ਹੋਣ ਜਾ ਰਿਹਾ ਹੈ ਰਿਲੀਜ਼

ਸਿੱਧੂ ਮੂਸੇਵਾਲੇ ਦੇ ਗੀਤਾਂ ਦਾ ਇੰਤਜਾਰ ਲਗਭਗ ਹਰ ਇੱਕ ਨੂੰ ਹੁੰਦਾ ਹੈ। ਇਸੇ ਦੇ ਚਲਦਿਆਂ ਹੁਣ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਨਵਾਂ ਗੀਤ “ਲਾਕ” ਦਾ ਪੋਸਟਰ ਰਿਲੀਜ਼ ਹੋ ਗਿਆ ਹੈ

ਮਲੋਟ (ਪੰਜਾਬ) : ਸ਼ੁੱਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਨੇ ਦੁਨੀਆਂ ਭਰ ਵਿੱਚ ਆਪਣਾ ਨਾਮ ਬਣਾਇਆ ਹੈ। ਸਿੱਧੂ ਮੂਸੇਵਾਲਾ ਨੇ 29 ਮਈ, 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਪਰ ਅਜੇ ਵੀ ਉਨ੍ਹਾਂ ਦੇ ਗੀਤ ਰਿਲੀਜ਼ ਹੋ ਰਹੇ ਹਨ। ਸਿੱਧੂ ਮੂਸੇਵਾਲੇ ਦੇ ਗੀਤਾਂ ਦਾ ਇੰਤਜਾਰ ਲਗਭਗ ਹਰ ਇੱਕ ਨੂੰ ਹੁੰਦਾ ਹੈ।

ਇਸੇ ਦੇ ਚਲਦਿਆਂ ਹੁਣ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਨਵਾਂ ਗੀਤ ਲਾਕਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ 2025 ਨੂੰ ਰਿਲੀਜ਼ ਹੋਵੇਗਾ। ਇਹ ਗੀਤ ਸਿੱਧੂ ਮੂਸੇਵਾਲੇ ਦਾ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 ਗਾਣੇ ਰਿਲੀਜ਼ ਹੋ ਚੁੱਕੇ ਹਨ।

Author : Malout Live