ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਥੇਹੜੀ, ਮਲੋਟ ਵਿਖੇ ਕਰਵਾਏ ਗਏ ਸਕਿੱਲ ਮੁਕਾਬਲੇ

ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਥੇਹੜੀ, ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ Skill-in-Teaching and on the spot prepration of Teaching aids ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਗਰੁੱਪ-1 ਜ਼ੋਨ-C ਦੇ 20 ਕਾਲਜਾਂ ਦੇ ਵਿਦਿਆਰਥੀਆਂ ਨੇ ਸਾਇੰਸ, ਮੈਥ, ਹੋਮ ਸਾਇੰਸ ਅਤੇ ਕੰਪਿਊਟਰ ਸਾਇੰਸ ਵਿਸ਼ਿਆਂ ਨਾਲ ਸੰਬੰਧਿਤ ਟੀਚਿੰਗ ਸਕਿੱਲ ‘ਤੇ ਟੀਚਿੰਗ ਮਾਡਲ ਬਣਾਉਣ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਥੇਹੜੀ, ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ Skill-in-Teaching and on the spot prepration of Teaching aids ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਗਰੁੱਪ-1 ਜ਼ੋਨ-C ਦੇ 20 ਕਾਲਜਾਂ ਦੇ ਵਿਦਿਆਰਥੀਆਂ ਨੇ ਸਾਇੰਸ, ਮੈਥ, ਹੋਮ ਸਾਇੰਸ ਅਤੇ ਕੰਪਿਊਟਰ ਸਾਇੰਸ ਵਿਸ਼ਿਆਂ ਨਾਲ ਸੰਬੰਧਿਤ ਟੀਚਿੰਗ ਸਕਿੱਲ ‘ਤੇ ਟੀਚਿੰਗ ਮਾਡਲ ਬਣਾਉਣ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਪੰਜਾਬ ਯੂਨੀਵਰਸਿਟੀ ਦੁਆਰਾ ਡਾ. ਮਨਪ੍ਰੀਤ ਕੌਰ ਪ੍ਰਿੰਸੀਪਲ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਨੂੰ ਇਹਨਾਂ ਮੁਕਾਬਲਿਆਂ ਲਈ ਮੁੱਖ ਨਿਗਰਾਨ ਨਿਯੁਕਤ ਕੀਤਾ ਗਿਆ ਅਤੇ ਉਹਨਾਂ ਨੇ ਵਿਦਿਆਰਥੀਆਂ ਨਾਲ ਅਧਿਆਪਨ ਨਾਲ ਸੰਬੰਧਿਤ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡਾ. ਸਰਬਜੀਤ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਸ਼੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਾਲਜ ਦੇ ਪ੍ਰਿੰਸੀਪਲ ਮੈਡਮ ਡਾ. ਗੁਰਵਿੰਦਰ ਕੌਰ ਨੇ ਆਏ ਹੋਏ ਮੁੱਖ ਮਹਿਮਾਨਾਂ ਅਤੇ ਮੁੱਖ ਨਿਗਰਾਨ ਦਾ ਰਸਮੀ ਤੌਰ ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਸ. ਮਨਪ੍ਰੀਤ ਸਿੰਘ ਮੱਕੜ, ਸੈਕਟਰੀ ਸ. ਪੁਸ਼ਪਲੀਨ ਮੱਕੜ ਅਤੇ ਸਮੂਹ ਕਾਲਜ ਸਟਾਫ਼ ਨੇ ਵੀ ਵਿਦਿਆਰਥੀਆਂ ਦੀ ਹੌਸਲਾਂ ਅਫ਼ਜ਼ਾਈ ਕੀਤੀ। ਅੰਤ ਵਿੱਚ ਮੁੱਖ ਮਹਿਮਾਨ ਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ, ਜੱਜ ਸਹਿਬਾਨਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Author : Malout Live