ਚਮੜੀ ਰੋਗਾਂ ਦੇ ਮਾਹਿਰ ਡਾਕਟਰ ਨਵਜੋਤ ਕੌਰ ਬਰਾੜ ਨੇ ਸਿਵਲ ਹਸਪਤਾਲ ਮਲੋਟ ਵਿਖੇ ਸੰਭਾਲਿਆ ਅਹੁਦਾ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸਿਵਲ ਹਸਪਤਾਲ ਮਲੋਟ ਵਿਖੇ ਨਵੇਂ ਡਾਕਟਰਾਂ ਵੱਲੋਂ ਜੁਆਇੰਨ ਕੀਤਾ ਗਿਆ। ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਮਲੋਟ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸਿਵਲ ਹਸਪਤਾਲ ਮਲੋਟ ਵਿਖੇ ਨਵੇਂ ਡਾਕਟਰਾਂ ਵੱਲੋਂ ਜੁਆਇੰਨ ਕੀਤਾ ਗਿਆ। ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਚਮੜੀ ਰੋਗਾਂ ਦੇ ਮਾਹਿਰ ਡਾਕਟਰ ਨਵਜੋਤ ਕੌਰ ਬਰਾੜ ਵੱਲੋਂ ਸਿਵਲ ਹਸਪਤਾਲ ਮਲੋਟ ਵਿਖੇ ਅਹੁਦਾ ਸੰਭਾਲਿਆ ਗਿਆ, ਜਿਨ੍ਹਾਂ ਵੱਲੋਂ ਹਰ ਰੋਜ ਮਰੀਜ਼ ਦੇਖੇ ਜਾਣਗੇ।

ਇਸ ਮੌਕੇ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਮੈਡੀਕਲ ਸਹੂਲਤਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਡਾ. ਰਾਜਿੰਦਰ ਕੁਮਾਰ ਸੀਨੀਅਰ ਮੈਡੀਕਲ ਅਫਸਰ ਮਲੋਟ ਵੱਲੋਂ ਮਾਨਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Author : Malout Live