ਖਾਦਾਂ ਦੀ ਸੁਚੱਜੀ ਵਰਤੋਂ ਲਈ ਮਿੱਟੀ ਦੀ ਟੈਸਟਿੰਗ ਜ਼ਰੂਰੀ- ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ
ਖਾਦਾਂ ਦੀ ਸੁਚੱਜੀ ਵਰਤੋਂ ਲਈ ਸਾਉਣੀ 2025 ਸੀਜ਼ਨ ਦੌਰਾਨ ਚਲਾਈ ਜਾ ਰਹੀ ਮਿੱਟੀ ਪਰਖ਼ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਦੇ ਪਿੰਡ ਕਾਉਣੀ ਅਤੇ ਭੁੱਲਰ ਵਿਖੇ ਮਿੱਟੀ ਦੇ ਸੈਂਪਲ ਇਕੱਤਰ ਕਰਵਾਏ ਗਏ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਦਾਂ ਦੀ ਸੁਚੱਜੀ ਵਰਤੋਂ ਲਈ ਮਿੱਟੀ ਦੀ ਪਰਖ਼ ਬਹੁਤ ਜ਼ਰੂਰੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਖਾਦਾਂ ਦੀ ਸੁਚੱਜੀ ਵਰਤੋਂ ਲਈ ਸਾਉਣੀ 2025 ਸੀਜ਼ਨ ਦੌਰਾਨ ਚਲਾਈ ਜਾ ਰਹੀ ਮਿੱਟੀ ਪਰਖ਼ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਦੇ ਪਿੰਡ ਕਾਉਣੀ ਅਤੇ ਭੁੱਲਰ ਵਿਖੇ ਮਿੱਟੀ ਦੇ ਸੈਂਪਲ ਇਕੱਤਰ ਕਰਵਾਏ ਗਏ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਦਾਂ ਦੀ ਸੁਚੱਜੀ ਵਰਤੋਂ ਲਈ ਮਿੱਟੀ ਦੀ ਪਰਖ਼ ਬਹੁਤ ਜ਼ਰੂਰੀ ਹੈ। ਖਾਦਾਂ ਦੀ ਦੁਰਵਰਤੋਂ ਨਾਲ ਨਾ ਕੇਵਲ ਭੂਮੀ ਅਤੇ ਫ਼ਸਲਾਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ, ਸਗੋਂ ਵਾਤਾਵਰਨ ਅਤੇ ਪਾਣੀ ਵੀ ਦੂਸ਼ਿਤ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਨੂੰ ਸਾਲ ਦੌਰਾਨ 14000 ਮਿੱਟੀ ਦੇ ਸੈਂਪਲ ਇਕੱਤਰ ਕਰਨ ਦਾ ਟੀਚਾ ਪ੍ਰਾਪਤ ਹੋਇਆ ਹੈ ਅਤੇ ਇਸ ਸੀਜ਼ਨ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ 6500 ਸੈਂਪਲ ਇਕੱਤਰ ਕਰਨ ਉਪਰੰਤ ਮਿੱਟੀ ਪਰਖ਼ ਪ੍ਰਯੋਗਸ਼ਾਲਾ ਵਿੱਚ ਸੈਂਪਲ ਟੈਸਟ ਕਰਨ ਲਈ ਭੇਜੇ ਜਾਣਗੇ। ਇਸ ਉਪਰੰਤ ਕਿਸਾਨਾਂ ਨੂੰ ਸੁਆਇਲ ਹੈੱਲਥ ਕਾਰਡ ਜਾਰੀ ਕੀਤੇ ਜਾਣਗੇ। ਇਸ ਕਾਰਡ ਦੇ ਅਨੁਸਾਰ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਖੁਰਾਕੀ ਤੱਤਾਂ ਦੀ ਪੂਰਤੀ ਲਈ ਲੋੜ ਅਨੁਸਾਰ ਖਾਦ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕਿਸਾਨ ਵੀਰ ਆਪਣੇ ਖੇਤ ਦੀ ਮਿੱਟੀ ਟੈਸਟ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਭੌਂ ਪਰਖ਼ ਪ੍ਰਯੋਗਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਵਿਖੇ ਸੰਪਰਕ ਕਰੇ।
Author : Malout Live