ਐੱਸ.ਡੀ ਸਕੂਲ ਮਲੋਟ ਵਿਖੇ ਗਾਂਧੀ ਜਯੰਤੀ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਜੀ ਦੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਸਭਾ ਕਰਵਾਈ ਗਈ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸੱਚ, ਅਹਿੰਸਾ ਅਤੇ ਸਾਦਗੀ ਦੇ ਸਿਧਾਂਤਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਜੀ ਦੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਸਭਾ ਕਰਵਾਈ ਗਈ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸੱਚ, ਅਹਿੰਸਾ ਅਤੇ ਸਾਦਗੀ ਦੇ ਸਿਧਾਂਤਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਛੋਟੇ-ਛੋਟੇ ਬੱਚੇ ਮਹਾਤਮਾ ਗਾਂਧੀ ਜੀ ਦੇ ਪਹਿਰਾਵੇ (ਵੇਸ-ਭੂਸ਼ਾ) ਵਿੱਚ ਸਕੂਲ ਪਹੁੰਚੇ, ਜੋ ਕਿ ਸਮਾਗਮ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਇਸ ਦੇ ਨਾਲ ਹੀ ਗਾਂਧੀ ਜਯੰਤੀ ਨੂੰ ਸਮਰਪਿਤ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਮੁਕਾਬਲੇ, ਜਿਵੇਂ ਕਿ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਕਰਵਾਏ ਗਏ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਸੱਚਾਈ, ਅਹਿੰਸਾ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਆਦਰਸ਼ਾਂ ’ਤੇ ਚੱਲਣ ਅਤੇ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।
Author : Malout Live



