ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਆਪਾਤ ਪ੍ਰਬੰਧਨ ਸੰਬੰਧੀ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਆਪਾਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਅੱਗ ਲੱਗਣ ਸਮੇਂ ਅਤੇ ਹੋਰ ਐਮਰਜੈਂਸੀ ਸਥਿਤੀਆਂ ਵਿੱਚ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਆਪਾਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਅੱਗ ਲੱਗਣ ਸਮੇਂ ਅਤੇ ਹੋਰ ਐਮਰਜੈਂਸੀ ਸਥਿਤੀਆਂ ਵਿੱਚ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ Duck-Drop-Hold ਤਕਨੀਕ ਦਾ ਪ੍ਰਯੋਗਾਤਮਕ ਪ੍ਰਦਰਸ਼ਨ ਕਰਵਾਇਆ ਗਿਆ। ਇਸ ਮੌਕੇ ਪੋਸਟਰ ਮੇਕਿੰਗ, ਕੁਇਜ਼ ਅਤੇ ਮੌਕ ਡ੍ਰਿੱਲ ਰਾਹੀਂ ਵੀ ਸੁਰੱਖਿਅਤ ਨਿਕਾਸ ਦੀ ਸਿਖਲਾਈ ਦਿੱਤੀ ਗਈ।
ਅੰਤ ਵਿੱਚ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਨੂੰ ਹਰ ਸੰਕਟ ਦੀ ਘੜੀ ਵਿੱਚ ਸ਼ਾਂਤ ਰਹਿ ਕੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਹ ਪ੍ਰੋਗਰਾਮ ਸਕੂਲ ਦੀ ਆਪਦਾ ਪ੍ਰਬੰਧਨ ਕਮੇਟੀ ਦੇ ਨੋਡਲ ਅਫ਼ਸਰ ਮੈਡਮ ਜੋਤੀ ਅਤੇ ਕਮੇਟੀ ਮੈਂਬਰ ਲਲਿਤਾ ਕਮਰਾ, ਮੈਡਮ ਸ਼ਵੇਤਾ ਅਤੇ ਏਕਤਾ ਗਾਂਧੀ ਵੱਲੋਂ ਕਰਵਾਇਆ ਗਿਆ।
Author : Malout Live



