ਸੀ.ਐਚ.ਸੀ ਆਲਮਵਾਲਾ ਵਿਖੇ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਦਾ ਆਯੋਜਨ
ਸੀ.ਐਚ.ਸੀ ਆਲਮਵਾਲਾ ਵਿਖੇ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਮਕਸਦ ਸੀ ਕਿ ਬਜ਼ੁਰਗਾਂ ਨੂੰ ਸਮਾਜ ਵਿੱਚ ਸਨਮਾਨ, ਇੱਜਤ, ਦੇਖਭਾਲ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਬਜ਼ੁਰਗਾਂ ਪ੍ਰਤੀ ਹੋ ਰਹੇ ਦੁਰਵਿਹਾਰ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਐੱਸ.ਐਮ.ਓ ਸੀ.ਐਚ.ਸੀ ਆਲਮਵਾਲਾ ਡਾ. ਸਿੰਪਲ ਕੁਮਾਰ ਦੀ ਅਗਵਾਈ ਹੇਠ ਸੀ.ਐਚ.ਸੀ ਆਲਮਵਾਲਾ ਵਿਖੇ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਡਾ. ਸਿੰਪਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤੇ ਬਜ਼ੁਰਗਾਂ ਨੂੰ ਸਮਾਜ ਵਿੱਚ ਨਜ਼ਰ ਅੰਦਾਜ਼ ਕੀਤਾ ਜਾਂਦਾ ਹੈ ਅਤੇ ਬਣਦਾ ਆਦਰ ਸਤਿਕਾਰ ਨਹੀਂ ਦਿੱਤਾ ਜਾਂਦਾ। ਇਸ ਕੈਂਪ ਦਾ ਮਕਸਦ ਸੀ ਕਿ ਬਜ਼ੁਰਗਾਂ ਨੂੰ ਸਮਾਜ ਵਿੱਚ ਸਨਮਾਨ, ਇੱਜਤ, ਦੇਖਭਾਲ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਬਜ਼ੁਰਗਾਂ ਪ੍ਰਤੀ ਹੋ ਰਹੇ ਦੁਰਵਿਹਾਰ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਬਜ਼ੁਰਗਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਉਨ੍ਹਾਂ ਦੀਆਂ ਨਿੱਜੀ ਲੋੜਾਂ ਅਤੇ ਖੁਰਾਕ ਦਾ ਧਿਆਨ ਰੱਖਣਾ।
ਬਜ਼ੁਰਗਾਂ ਦੀਆਂ ਬਿਮਾਰੀਆਂ ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਅੱਖਾਂ ਦੀਆਂ ਬਿਮਾਰੀਆਂ, ਯਾਦ ਸ਼ਕਤੀ ਦਾ ਕਮਜ਼ੋਰ ਹੋਣਾ, ਜੋੜਾ ਦੀਆਂ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ ਆਦਿ ਲਈ ਬਜ਼ੁਰਗਾਂ ਦੇ ਸਾਲ ਵਿੱਚ ਘੱਟੋ-ਘੱਟ ਇੱਕ ਵਾਰੀ ਜਰੂਰੀ ਟੈਸਟ ਜਰੂਰ ਕਰਵਾਉਣੇ ਚਾਹੀਦੇ ਹਨ। ਬਜ਼ੁਰਗਾਂ ਦਾ ਸਰੀਰ ਕਮਜ਼ੋਰ ਹੋ ਜਾਂਦਾ ਹੈ, ਇਸ ਦੇ ਲਈ ਘਰ ਵਿੱਚ ਤਿਲਕਣ ਵਾਲੇ ਫਰਸ਼ ਨਹੀਂ ਲਵਾਉਣੇ ਚਾਹੀਦੇ। ਸਾਰੇ ਸਿਵਲ ਹਸਪਤਾਲਾਂ ਵਿੱਚ 60 ਸਾਲ ਤੋਂ ਉੱਪਰ ਬਜ਼ੁਰਗਾਂ ਦੀ ਵੱਖਰੀ ਓ.ਪੀ.ਡੀ ਸਲਿਪ ਬਣਦੀ ਹੈ, ਜਿਸ ਤੇ ਬਜ਼ੁਰਗਾਂ ਨੂੰ ਮੁਫਤ ਓ.ਪੀ.ਡੀ ਇਲਾਜ, ਮੁਫਤ ਲੈਬ ਟੈਸਟ, ਮੁਫਤ ਈ.ਸੀ.ਜੀ, ਐਕਸ-ਰੇ ਅਤੇ ਬੈਡ ਦੀ ਸਹੂਲਤ ਮਿਲਦੀ ਹੈ। ਇਸ ਮੌਕੇ ਸੀ.ਐਚ.ਓ ਕਮਲ ਕੁਮਾਰ ਅਤੇ ਸਟਾਫ ਨਰਸ ਗੁਰਵੰਤ ਕੌਰ ਹਾਜ਼ਿਰ ਸਨ।
Author : Malout Live



