ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 753 ਪੋਲਿੰਗ ਬੂਥਾਂ ਤੇ ਲਗਾਏ ਗਏ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ
ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 (ਐਸ.ਆਈ.ਆਰ) ਸਬੰਧੀ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਗਏ। ਐਸ.ਆਈ.ਆਰ ਤਹਿਤ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਦੀ 100 ਫੀਸਦੀ ਮੈਪਿੰਗ ਮੁਕੰਮਲ ਕਰਨਾ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 (ਐਸ.ਆਈ.ਆਰ) ਸਬੰਧੀ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ-083 ਲੰਬੀ ਵਿਖੇ 177 ਪੋਲਿੰਗ ਬੂਥ, ਵਿਧਾਨ ਸਭਾ ਹਲਕਾ-084 ਗਿੱਦੜਬਾਹਾ ਵਿਖੇ 173 ਪੋਲਿੰਗ ਬੂਥ, ਵਿਧਾਨ ਸਭਾ ਹਲਕਾ-085 ਮਲੋਟ ਵਿਖੇ 190 ਪੋਲਿੰਗ ਬੂਥ ਅਤੇ ਵਿਧਾਨ ਸਭਾ ਹਲਕਾ-086 ਸ਼੍ਰੀ ਮੁਕਤਸਰ ਸਾਹਿਬ ਵਿਖੇ 213 ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਪੰਚਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦੌਰਾਨ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਸਬੰਧਿਤ ਪੋਲਿੰਗ ਬੂਥਾਂ 'ਤੇ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਬੈਠ ਕੇ ਅਨ-ਮੈਪਡ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਯਕੀਨੀ ਬਣਾਇਆ ਗਿਆ। ਉਨਾਂ ਕਿਹਾ ਕਿ ਐਸ.ਆਈ.ਆਰ ਤਹਿਤ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਦੀ 100 ਫੀਸਦੀ ਮੈਪਿੰਗ ਮੁਕੰਮਲ ਕਰਨਾ ਸੀ।
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਪੰਚਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਆਰ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 693828 ਵੋਟਰਾਂ ਵਿੱਚੋਂ ਹੁਣ ਤੱਕ 640880 ਵੋਟਰਾਂ (92.37 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਜੋ ਜ਼ਿਲ੍ਹੇ ਦੇ 52948 ਵੋਟਰ ਅਨ-ਮੈਪਡ ਹਨ, ਉਨ੍ਹਾਂ ਦੀ ਮੈਪਿੰਗ ਇੰਨ੍ਹਾਂ ਸਪੈਸ਼ਲ ਕੈਂਪ ਦੌਰਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026, ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਦੌਰਾਨ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਗਣਨਾ ਫਾਰਮ ਭਰਵਾਉਣਗੇ। ਇਸ ਤੋਂ ਇਲਾਵਾ ਸਪੈਸ਼ਲ ਇੰਟੈਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਨਿੱਜੀ ਤੌਰ 'ਤੇ ਦਫ਼ਤਰੀ ਸਮੇਂ ਦੌਰਾਨ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live



