ਮਲੋਟ ਸਮੇਤ ਪੰਜਾਬ ਭਰ 'ਚ ਪੋਲਿੰਗ ਬੂਥਾਂ 'ਤੇ ਕੱਲ੍ਹ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (SSR) 2027 ਦੀ ਪ੍ਰਕਿਰਿਆ ਤਹਿਤ 22 ਨਵੰਬਰ ਨੂੰ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਖਰੜਾ ਵੋਟਰ ਸੂਚੀ ਵਿੱਚ ਜਾਂਚ ਕਰ ਸਕਣਗੇ।

ਮਲੋਟ (ਪੰਜਾਬ) : ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (SSR) 2027 ਦੀ ਪ੍ਰਕਿਰਿਆ ਤਹਿਤ 22 ਨਵੰਬਰ ਨੂੰ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਖਰੜਾ ਵੋਟਰ ਸੂਚੀ ਵਿੱਚ ਜਾਂਚ ਕਰ ਸਕਣਗੇ। ਇਸ ਦੇ ਨਾਲ ਹੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਦਰਜ ਜਾਣਕਾਰੀ ਦੀ ਸੋਧ ਅਤੇ ਹੋਰ ਚੋਣ ਸੇਵਾਵਾਂ ਲਈ ਵੀ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ।

ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਜਾਂ ਮੌਜੂਦਾ ਵੇਰਵਿਆਂ ਨੂੰ ਠੀਕ ਕਰਵਾਉਣ ਤੋਂ ਵਾਂਝਾ ਨਾ ਰਹੇ।

Author : Malout Live