ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਡੀ.ਆਈ.ਜੀ ਅਤੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਭਰ ਵਿੱਚ ਸਪੈਸ਼ਲ ਚੈਕਿੰਗ

ਜ਼ਿਲ੍ਹੇ ਦੀਆਂ ਚਾਰ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜਿਲ੍ਹੇ ਭਰ ਵਿੱਚ 28 ਨਾਕੇ ਲਗਾਏ ਗਏ, ਜਦਕਿ ਇੰਟਰ-ਸਟੇਟ ਅਤੇ ਸਟੇਟ ਬਾਊਂਡਰੀ ਪੁਆਇੰਟਾਂ 'ਤੇ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਵਿੱਚ ਕਰੀਬ 200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਐਸ.ਕੇ. ਰਾਮਪਾਲ, ਡੀ.ਆਈ.ਜੀ. ਏ.ਐਨ.ਟੀ.ਐਫ. ਐਂਡ ਕਮਾਂਡੋ ਅਤੇ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ, ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜਿਲ੍ਹੇ ਭਰ ਵਿੱਚ 28 ਨਾਕੇ ਲਗਾਏ ਗਏ, ਜਦਕਿ ਇੰਟਰ-ਸਟੇਟ ਅਤੇ ਸਟੇਟ ਬਾਊਂਡਰੀ ਪੁਆਇੰਟਾਂ 'ਤੇ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਵਿੱਚ ਕਰੀਬ 200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜ਼ੋਰਟਾਂ ਅਤੇ ਨੌ-ਮੂਵਮੈਂਟ ਇਲਾਕਿਆਂ ਵਿੱਚ ਚੈਕਿੰਗ ਕੀਤੀ ਗਈ। ਪੀ.ਸੀ.ਆਰ ਮੋਟਰਸਾਈਕਲ ਟੀਮਾਂ ਵੱਲੋਂ ਰਾਤ ਸਮੇਂ ਗਸ਼ਤ ਅਤੇ ਫਲੈਗ ਮਾਰਚ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ। ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਦੇ ਸਮਾਨ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਜੀ.ਆਰ.ਪੀ ਨਾਲ ਮਿਲ ਕੇ ਪਛਾਣ ਦੀ ਪੁਸ਼ਟੀ ਕੀਤੀ ਗਈ।

PAIS ਐਪ ਰਾਹੀਂ ਕਈ ਵਿਅਕਤੀਆਂ ਦੇ ਰਿਕਾਰਡ ਤੁਰੰਤ ਵੈਰੀਫਾਈ ਕੀਤੇ ਗਏ। ਬੱਸ ਸਟੈਂਡਾਂ ਨੇੜੇ ਲੰਬੇ ਸਮੇਂ ਤੋਂ ਖੜ੍ਹੇ ਲਾਵਾਰਿਸ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ। ਵਾਹਨ ਐਪ ਦੀ ਮੱਦਦ ਨਾਲ ਵਾਹਨਾਂ ਦੀ ਵੇਰੀਫਿਕੇਸ਼ਨ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਕੋਈ ਵੀ ਵਾਹਨ ਕਿਸੇ ਅਪਰਾਧਿਕ ਗਤੀਵਿਧੀ ਨਾਲ ਸੰਬੰਧਿਤ ਨਾ ਹੋਵੇ। ਨਾਕਿਆਂ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨ ਦੀ ਤਲਾਸ਼ੀ ਲਈ ਗਈ। ਬਿਨ੍ਹਾ ਨੰਬਰ ਪਲੇਟ, ਮੋਡੀਫਾਈਡ ਸਿਲੈਂਸਰ, ਡਿਮ ਲਾਈਟਾਂ ਅਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ। ਡੀ.ਆਈ.ਜੀ ਸ੍ਰੀ ਐਸ.ਕੇ. ਰਾਮਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਨਾਈਟ ਡੋਮੀਨੇਸ਼ਨ ਮੁਹਿੰਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਾਕਿਸਤਾਨ ਪ੍ਰੋਤਸਾਹਿਤ ਸ਼ਰਾਰਤੀ ਤੱਤਾਂ ਵੱਲੋਂ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਨੂੰ ਕਿਸੇ ਵੀ ਹਾਲਤ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਐੱਸ.ਐੱਸ.ਪੀ ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਜੋ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

Author : Malout Live