ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਜੀ ਦੇ ਮਲੋਟ ਪਹੁੰਚਣ ’ਤੇ ਕੀਤਾ ਗਿਆ ਵਿਸ਼ੇਸ਼ ਸਨਮਾਨ

ਸ਼੍ਰੀ ਸ਼ਿਆਮ ਮਿੱਤਰ ਮੰਡਲ ਵੱਲੋਂ ਸ਼੍ਰੀ ਚੰਦਨ ਚਾਵਲਾ ਦੇ ਗ੍ਰਹਿ ਵਿਖੇ ਪਹੁੰਚੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ।

ਮਲੋਟ : ਸ਼੍ਰੀ ਸ਼ਿਆਮ ਮਿੱਤਰ ਮੰਡਲ ਵੱਲੋਂ ਸ਼੍ਰੀ ਚੰਦਨ ਚਾਵਲਾ ਦੇ ਗ੍ਰਹਿ ਵਿਖੇ ਪਹੁੰਚੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ਼ਿਆਮ ਮਿੱਤਰ ਮੰਡਲ ਦੇ ਪ੍ਰਧਾਨ ਸ਼੍ਰੀ ਰਵਿੰਦਰ ਗੁਪਤਾ, ਪ੍ਰੈੱਸ ਸਕੱਤਰ ਅਸ਼ੋਕ ਅਬੁਲਖੁਰਾਣਾ,

ਸਾਬਕਾ ਮੰਡਲ ਪ੍ਰਧਾਨ ਸ਼੍ਰੀ ਸੁਸ਼ੀਲ ਜਲਹੋਤਰਾ, ਸ਼੍ਰੀ ਅਸ਼ੋਕ ਬਜਾਜ ਐਮ.ਸੀ, ਸ਼੍ਰੀ ਵੇਦ ਪ੍ਰਕਾਸ਼ ਚੁਚਰਾ ਅਤੇ ਸ਼੍ਰੀ ਚੰਦਨ ਚਾਵਲਾ ਵੱਲੋਂ ਸਾਂਝੇ ਤੌਰ ’ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਅਤੇ ਸਨਮਾਨ ਕੀਤਾ ਗਿਆ।

Author : Malout Live