ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ Indian Oil Corporation ਵਿਖੇ ਵਿਸ਼ੇਸ਼ ਉਦਯੋਗਿਕ ਦੌਰਾ

ਐਪਲ ਇੰਟਰਨੈਸ਼ਨਲ ਸਕੂਲ ਵੱਲੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ Indian Oil Corporation ਵਿਖੇ ਇੱਕ ਵਿਸ਼ੇਸ਼ ਉਦਯੋਗਿਕ ਦੌਰਾ ਆਯੋਜਿਤ ਕੀਤਾ ਗਿਆ। ਇਸ ਦੌਰੇ ਦਾ ਮਕਸਦ ਵਿਦਿਆਰਥੀਆਂ ਨੂੰ ਉਦਯੋਗਿਕ ਪਰਿਵਰਤਨ, ਆਧੁਨਿਕ ਤਕਨੀਕਾਂ ਅਤੇ ਐਨਰਜੀ ਪ੍ਰੋਡਕਸ਼ਨ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਪਲ ਇੰਟਰਨੈਸ਼ਨਲ ਸਕੂਲ ਵੱਲੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ Indian Oil Corporation ਵਿਖੇ ਇੱਕ ਵਿਸ਼ੇਸ਼ ਉਦਯੋਗਿਕ ਦੌਰਾ ਆਯੋਜਿਤ ਕੀਤਾ ਗਿਆ। ਇਸ ਦੌਰੇ ਦਾ ਮਕਸਦ ਵਿਦਿਆਰਥੀਆਂ ਨੂੰ ਉਦਯੋਗਿਕ ਪਰਿਵਰਤਨ, ਆਧੁਨਿਕ ਤਕਨੀਕਾਂ ਅਤੇ ਐਨਰਜੀ ਪ੍ਰੋਡਕਸ਼ਨ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਦੌਰੇ ਦੌਰਾਨ, ਵਿਦਿਆਰਥੀਆਂ ਨੇ ਤੇਲ ਸ਼ੁੱਧੀਕਰਨ ਦੀ ਪ੍ਰਕਿਰਿਆ, ਵੱਖ-ਵੱਖ ਉਤਪਾਦਨ ਪੜਾਵਾਂ ਅਤੇ ਸੁਰੱਖਿਆ ਮਿਆਰਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕੀਤੀ। ਉਦਯੋਗ ਮਾਹਿਰਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਉਤਸੁਕਤਾ ਭਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ।

ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਕਿਹਾ, "ਇਹ ਉਦਯੋਗਿਕ ਦੌਰਾ ਵਿਦਿਆਰਥੀਆਂ ਲਈ ਵਿਅਵਸਾਇਕ ਅਤੇ ਤਕਨੀਕੀ ਗਿਆਨ ਵਧਾਉਣ ਵਿੱਚ ਬਹੁਤ ਮਦਦਗਾਰ ਸਾਬਿਤ ਹੋਏਗਾ। ਵਿਦਿਆਰਥੀਆਂ ਨੇ ਵੀ ਆਪਣੇ ਤਜਰਬੇ ਨੂੰ ਬਹੁਤ ਉਤਸ਼ਾਹਪੂਰਵਕ ਸਾਂਝਾ ਕੀਤਾ ਅਤੇ ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਯਾਤਰਾਵਾਂ ਦੀ ਉਮੀਦ ਜਤਾਈ। ਇਹ ਉਦਯੋਗਿਕ ਦੌਰਾ ਵਿਦਿਆਰਥੀਆਂ ਲਈ ਉਦਯੋਗਿਕ ਦੁਨੀਆਂ ਨੂੰ ਸਮਝਣ ਅਤੇ ਉਨ੍ਹਾਂ ਦੇ ਭਵਿੱਖ ਲਈ ਨਵੀਆਂ ਦਿਸ਼ਾਵਾਂ ਖੋਲ੍ਹਣ ਦੀ ਇੱਕ ਸ਼ਾਨਦਾਰ ਕੋਸ਼ਿਸ਼ ਸੀ।

Author : Malout Live