ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ "ਕਲਾਸਰੂਮ ਤੋਂ ਕਰੀਅਰ ਤੱਕ" ਵਿਸ਼ੇ 'ਤੇ ਵਿਸ਼ੇਸ਼ ਲੈੱਕਚਰ ਦਾ ਆਯੋਜਨ
ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਕਪੂਰ ਦੀ ਯੋਗ ਅਗਵਾਈ ਹੇਠ ਕਾਮਰਸ, ਮੈਨੇਜਮੈਂਟ ਅਤੇ ਪਲੇਸਮੈਂਟ ਸੈੱਲ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਇੱਕ ਵਿਸ਼ੇਸ਼ ਲੈੱਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈੱਕਚਰ ਦਾ ਵਿਸ਼ਾ "ਕਲਾਸਰੂਮ ਤੋਂ ਕਰੀਅਰ ਤੱਕ" ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਕਪੂਰ ਦੀ ਯੋਗ ਅਗਵਾਈ ਹੇਠ ਕਾਮਰਸ, ਮੈਨੇਜਮੈਂਟ ਅਤੇ ਪਲੇਸਮੈਂਟ ਸੈੱਲ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਇੱਕ ਵਿਸ਼ੇਸ਼ ਲੈੱਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈੱਕਚਰ ਦਾ ਵਿਸ਼ਾ "ਕਲਾਸਰੂਮ ਤੋਂ ਕਰੀਅਰ ਤੱਕ" ਸੀ। ਇਸ ਮੌਕੇ ਮੁੱਖ ਬੁਲਾਰੇ ਵਜੋਂ ਉੱਘੇ ਸੀ.ਏ ਅਨਮੋਲ ਜੁਨੇਜਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋ. ਗਿਸ਼ੂ ਵੱਲੋਂ ਬਾਖੂਬੀ ਨਿਭਾਈ ਗਈ। ਆਪਣੇ ਭਾਸ਼ਣ ਦੌਰਾਨ ਸੀ.ਏ ਅਨਮੋਲ ਜੁਨੇਜਾ ਨੇ ਵਿਦਿਆਰਥੀਆਂ ਨੂੰ ਕਲਾਸਰੂਮ ਦੀ ਪੜ੍ਹਾਈ ਨੂੰ ਪ੍ਰੈਕਟੀਕਲ ਕਰੀਅਰ ਵਿੱਚ ਬਦਲਣ ਦੇ ਗੁਰ ਸਿਖਾਏ,
NCS ਪੋਰਟਲ 'ਤੇ ਰਜਿਸਟ੍ਰੇਸ਼ਨ, ਇੰਟਰਵਿਊ ਸਕਿੱਲ ਅਤੇ ਕਾਮਰਸ ਖੇਤਰ ਵਿੱਚ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਕਪੂਰ ਨੇ ਕਿਹਾ ਕਿ ਅਜਿਹੇ ਲੈੱਕਚਰ ਵਿਦਿਆਰਥੀਆਂ ਨੂੰ ਸਹੀ ਕਰੀਅਰ ਦੀ ਚੋਣ ਲਈ ਪ੍ਰੇਰਿਤ ਕਰਦੇ ਹਨ। ਇਸ ਸਫਲ ਆਯੋਜਨ ਵਿੱਚ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਅਧਿਆਪਕ ਪ੍ਰੋ. ਈਸ਼ਾ ਜੁਨੇਜਾ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਦਮਨਪ੍ਰੀਤ ਸਿੱਧੂ, ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਕਰਮਜੀਤ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ।
Author : Malout Live



