ਸ਼੍ਰੀ ਮੁਕਤਸਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਮੈਡੀਕਲ ਕੈਂਪ
ਪੰਜਾਬ ਸਰਕਾਰ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹੜ੍ਹਾਂ ਨਾਲ ਪ੍ਰਭਾਵਿਤ 25 ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ ਜਾ ਹਨ। ਇੰਨ੍ਹਾਂ ਕੈਂਪਾਂ ਵਿੱਚ ਲੋਕਾਂ ਦੇ ਮੁਫਤ ਚੈਕਅੱਪ ਕਰਕੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹੜ੍ਹਾਂ ਨਾਲ ਪ੍ਰਭਾਵਿਤ 25 ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ ਜਾ ਹਨ। ਇੰਨ੍ਹਾਂ ਕੈਂਪਾਂ ਵਿੱਚ ਲੋਕਾਂ ਦੇ ਮੁਫਤ ਚੈਕਅੱਪ ਕਰਕੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹੜ੍ਹਾਂ ਨਾਲ ਪ੍ਰਭਾਵਿਤ 25 ਪਿੰਡਾਂ ਵਿਚ ਲਗਾਤਾਰ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ ਲਗਾਏ ਕੈਂਪਾਂ ਵਿਚ 2635 ਮਰੀਜਾਂ ਦਾ ਚੈਕਅੱਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆ ਹਨ। ਇਸੇ ਦੌਰਾਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਅਤੇ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
Author : Malout Live