ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ 10 ਸਤੰਬਰ ਨੂੰ
10 ਸਤੰਬਰ 2024 ਦਿਨ ਮੰਗਲਵਾਰ ਨੂੰ (ਐਮ.ਐਮ.ਡੀ) ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੇਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਕਾਰਜਕਾਰੀ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਡਾ. ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ (ਐਮ.ਐਮ.ਡੀ) ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੇਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ ਅਤੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸੰਬੰਧਿਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ- ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਚਾਹਵਾਨ ਪ੍ਰਾਰਥਣਾਂ ਨੂੰ ਲੋਨ ਮੁਹੱਈਆ ਕਰਵਾਏ ਜਾਣਗੇ ਅਤੇ ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਆਉਣ ਸਮੇਂ ਸਮੂਹ ਪ੍ਰਾਰਥਣਾਂ ਕੋਲ ਆਪਣਾ ਬਾਇਓਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫ਼ਿਕੇਟ ਅਤੇ ਆਧਾਰ ਕਾਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥਣਾਂ ਇਸ ਕੈਂਪ ਵਿੱਚ ਪਹੁੰਚ ਕੇ ਲਾਭ ਪ੍ਰਾਪਤ ਕਰਨ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਹੈੱਲਪਲਾਈਨ ਨੰਬਰ 98885- 62317 ਅਤੇ 97292-10975 'ਤੇ ਸੰਪਰਕ ਕਰ ਸਕਦੇ ਹਨ।
Author : Malout Live