ਸਰਸਰੀ ਸੁਧਾਈ ਦੇ ਮੱਦੇਨਜ਼ਰ ਲਗਾਏ ਜਾਣਗੇ ਸਪੈਸ਼ਲ ਰਜਿਸਟ੍ਰੇਸ਼ਨ ਕੈਂਪ- ਡਿਪਟੀ ਕਮਿਸ਼ਮਰ
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜਿਸ ਦੇ ਮੱਦੇਨਜ਼ਰ ਸਪੈਸ਼ਲ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤੀ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜਿਸ ਦੇ ਮੱਦੇਨਜ਼ਰ ਸਪੈਸ਼ਲ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਸਪੈਸ਼ਲ ਕੈਂਪ ਮਿਤੀ 09, 10, 23 ਅਤੇ 24 ਨਵੰਬਰ 2024 ਨੂੰ ਸਪੈਸ਼ਲ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਸੰਬੰਧਿਤ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਵੱਲੋਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਬੈਠ ਕੇ ਦਾਅਵੇ/ਇਤਰਾਜ ਪ੍ਰਾਪਤ ਕੀਤੇ ਜਾਣਗੇ।ਜਿਲ੍ਹਾ ਚੋਣ ਅਫ਼ਸਰ ਨੇ ਜਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਜੇ ਵੋਟਰ ਬਣਨ ਦੇ ਯੋਗ ਹੈ ਤਾਂ ਉਹ ਇਨ੍ਹਾਂ ਸਪੈਸ਼ਲ ਰਜਿਸਟ੍ਰੇਸ਼ਨ ਕੈਂਪਾਂ ’ਚ ਪਹੁੰਚ ਕੇ ਲਾਭ ਲੈ ਸਕਦੇ ਹਨ।
Author : Malout Live