ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹੇ ਅੰਦਰ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਗਤੀਵਿਧੀ ਰੋਕਣ ਲਈ ਸਰਚ ਆਪਰੇਸ਼ਨ ਚਲਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹੇ ਅੰਦਰ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਗਤੀਵਿਧੀ ਰੋਕਣ ਲਈ ਸਰਚ ਆਪਰੇਸ਼ਨ ਚਲਾਇਆ ਗਿਆ। ਡਾ. ਅਖਿਲ ਚੌਧਰੀ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਰਚ ਆਪ੍ਰੇਸ਼ਨ ਪੂਰੀ ਯੋਜਨਾ ਨਾਲ ਕਰਵਾਇਆ ਗਿਆ ਤਾਂ ਜੋ ਜੇਲ੍ਹ ਅੰਦਰ ਨਸ਼ਾ ਤਸਕਰੀ, ਗੈਂਗਸਟਰਵਾਦ, ਗੈਰ-ਕਾਨੂੰਨੀ ਸਮਾਨ, ਮੋਬਾਈਲ ਜਾਂ ਹੋਰ ਮਨਾਹੀ-ਸ਼ੁਦਾ ਚੀਜ਼ਾਂ ਦੀ ਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ ਤੇ ਸਖ਼ਤ ਨਿਗਰਾਨੀ ਬਹੁਤ ਜ਼ਰੂਰੀ ਹੈ, ਕਿਉਂਕਿ ਅਕਸਰ ਇਹ ਥਾਵਾਂ ਨਸ਼ਾ ਤਸਕਰੀ ਦੇ ਲੁਕਵੇਂ ਕੇਂਦਰ ਬਣ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੀ ਨਵੀਨ ਕੁਮਾਰ ਡੀ.ਐੱਸ.ਪੀ (ਸਬ. ਡਿਵੀ.) ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਅਨਦੀਪ ਸਿੰਘ ਡੀ.ਐੱਸ.ਪੀ (ਐਚ), ਇੰਸਪੈਕਟਰ ਵਰੁਨ ਯਾਦਵ ਮੁੱਖ ਅਫ਼ਸਰ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ, ਐੱਸ.ਆਈ ਗੁਰਦੀਪ ਸਿੰਘ ਮੁੱਖ ਅਫ਼ਸਰ ਬਰੀਵਾਲਾ ਦੁਆਰਾ ਸਰਚ ਗਤੀਵਿਧੀ ਕੀਤੀ ਗਈ। ਇਸੇ ਤਰ੍ਹਾਂ ਜੇਲ੍ਹ ਸਟਾਫ ਅਤੇ ਕਈ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਵੀ ਇਸ ਮੁਹਿੰਮ ਵਿੱਚ ਸ਼ਾਮਿਲ ਰਹੇ। ਇਸ ਮੌਕੇ ਸੁਪਰਡੈਂਟ ਜੇਲ੍ਹ ਸ਼੍ਰੀ ਨਵਦੀਪ ਸਿੰਘ ਬੈਣੀਵਾਲ, ਐੱਸ.ਆਈ ਗੁਰਦਿੱਤ ਸਿੰਘ, ਐੱਸ.ਆਈ ਵਰਿੰਦਰ ਸਿੰਘ ਵੀ ਮੌਜੂਦ ਸਨ।
Author : Malout Live