ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਡਾ. ਅਖਿਲ ਚੌਧਰੀ ਆਈ.ਪੀ.ਐੱਸ ਐੱਸ.ਐੱਸ.ਪੀ, ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾ ਸਿਰਫ਼ ਜਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਸਗੋਂ ਜੇਲ੍ਹ ਅੰਦਰੋਂ ਹੋਣ ਵਾਲੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਵੀ ਪੂਰੀ ਤਰ੍ਹਾਂ ਰੋਕਣ ਲਈ ਵਿਸ਼ੇਸ਼ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਡਾ. ਅਖਿਲ ਚੌਧਰੀ ਆਈ.ਪੀ.ਐੱਸ ਐੱਸ.ਐੱਸ.ਪੀ, ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾ ਸਿਰਫ਼ ਜਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਸਗੋਂ ਜੇਲ੍ਹ ਅੰਦਰੋਂ ਹੋਣ ਵਾਲੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਵੀ ਪੂਰੀ ਤਰ੍ਹਾਂ ਰੋਕਣ ਲਈ ਵਿਸ਼ੇਸ਼ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਵਿੱਚ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜਿਸ ਦੌਰਾਨ ਜੇਲ੍ਹ ਦੇ ਹਰ ਹਿੱਸੇ ਦੀ ਤਲਾਸ਼ੀ ਕੀਤੀ ਗਈ।
ਸਰਚ ਅਭਿਆਨ ਦੀ ਅਗਵਾਈ ਜਿਲ੍ਹਾ ਸੁਧਾਰ ਘਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਸ਼੍ਰੀ ਰਸ਼ਪਾਲ ਸਿੰਘ ਡੀ.ਐੱਸ.ਪੀ (ਐਨ.ਡੀ.ਪੀ.ਐਸ), ਇੰਸਪੈਕਟਰ ਵਰੁਣ ਯਾਦਵ ਮੁੱਖ ਅਫ਼ਸਰ ਥਾਣਾ ਸਦਰ ਅਤੇ ਐੱਸ.ਆਈ ਗੁਰਦੀਪ ਸਿੰਘ ਮੁੱਖ ਅਫ਼ਸਰ ਬਰੀਵਾਲਾ ਵੱਲੋਂ ਕੀਤੀ ਗਈ। ਇਸ ਸਰਚ ਵਿੱਚ ਜੇਲ੍ਹ ਸਟਾਫ ਅਤੇ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ 'ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਜੇਲ੍ਹਾਂ ਨੂੰ ਅਕਸਰ ਨਸ਼ਾ ਤਸਕਰੀ ਅਤੇ ਗੈਂਗਸਟਰ ਗਤੀਵਿਧੀਆਂ ਦਾ ਲੁਕਵੇਂ ਕੇਂਦਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਐੱਸ.ਐੱਸ.ਪੀ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਨਿਗਰਾਨੀ ਰੱਖਣ ਲਈ ਅਜਿਹੇ ਸਰਚ ਆਪ੍ਰੇਸ਼ਨ ਜ਼ਰੂਰੀ ਹਨ।
Author : Malout Live