ਮਲੋਟ ਸਮੇਤ ਜਿਲ੍ਹੇ ਦੀਆਂ ਚਾਰੇ ਸਬ-ਡਿਵੀਜਨਾਂ ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

ਪੰਜਾਬ ਵਿੱਚ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਨਤਕ ਸੁਰੱਖਿਆ ਅਤੇ ਗੈਂਗਸਟਰਾਂ ਖਿਲਾਫ ਸਖ਼ਤ ਕਾਰਵਾਈ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਅਤੇ ਲੋਕਾਂ ਵਿੱਚ ਸੁਰੱਖਿਆ ਸਦਭਾਵਨਾ ਬਣਾਈ ਰੱਖਣ ਦੇ ਲਈ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਸਰਚ ਅਭਿਆਨ ਜਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ- ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਰੇਲਵੇ ਸਟੇਸ਼ਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਲਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ ਮੁਹਿੰਮ ਗੈਂਗਸਟਰਾਂ ਤੇ ਵਾਰਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਨਤਕ ਸੁਰੱਖਿਆ ਅਤੇ ਗੈਂਗਸਟਰਾਂ ਖਿਲਾਫ ਸਖ਼ਤ ਕਾਰਵਾਈ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਅਤੇ ਲੋਕਾਂ ਵਿੱਚ ਸੁਰੱਖਿਆ ਸਦਭਾਵਨਾ ਬਣਾਈ ਰੱਖਣ ਦੇ ਲਈ ਰੇਲਵੇ ਸਟੇਸ਼ਨਾਂ ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਸਰਚ ਅਭਿਆਨ ਜਿਲ੍ਹੇ ਦੀਆਂ ਚਾਰ ਸਬ-ਡਿਵੀਜ਼ਨਾਂ- ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਰੇਲਵੇ ਸਟੇਸ਼ਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਲਾਇਆ ਗਿਆ। 

ਅਭਿਮੰਨਿਊ ਰਾਣਾ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਇਸ ਵਿਸ਼ੇਸ਼ ਸਰਚ ਅਪਰੇਸ਼ਨ 220 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੁਲਿਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਜਿਹੇ ਸਰਚ ਅਪਰੇਸ਼ਨ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Author : Malout Live